JALANDHAR WEATHER

ਕੰਢੀ ਕਨਾਲ ਨਹਿਰ 'ਚ ਤੈਰਦੀ ਮਿਲੀ ਇਕ ਵਿਅਕਤੀ ਦੀ ਲਾਸ਼

ਘੋਗਰਾ, 2 ਮਈ (ਆਰ.ਐੱਸ.ਸਲਾਰੀਆ)-ਬਲਾਕ ਦਸੂਹਾ ਦੇ ਪਿੰਡ ਬਡਲਾ ਨੇੜੇ ਕੰਢੀ ਕੈਨਾਲ ਨਹਿਰ ਵਿਚ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਤੈਰਦੀ ਮਿਲੀ। ਮੌਕੇ ਉਤੇ ਪਹੁੰਚੇ ਥਾਣਾ ਦਸੂਹਾ ਦੇ ਏ.ਐਸ.ਆਈ. ਬਲਵੰਤ ਸਿੰਘ ਨੇ ਦੱਸਿਆ ਕਿ ਲੋਕਾਂ ਦੇ ਸਹਿਯੋਗ ਨਾਲ ਉਕਤ ਵਿਅਕਤੀ ਦੀ ਲਾਸ਼ ਨੂੰ ਨਹਿਰ ਵਿਚੋਂ ਬਾਹਰ ਕੱਢਿਆ ਗਿਆ। ਮ੍ਰਿਤਕ ਵਿਅਕਤੀ ਦੀ ਪਛਾਣ ਨਹੀਂ ਹੋ ਸਕੀ। ਮ੍ਰਿਤਕ ਵਿਅਕਤੀ ਦੀ ਉਮਰ 50 ਸਾਲ ਦੇ ਕਰੀਬ ਜਾਪਦੀ ਹੈ। ਮ੍ਰਿਤਕ ਦੀ ਲਾਸ਼ ਨੂੰ ਸ਼ਨਾਖਤ ਲਈ ਦਸੂਹਾ ਦੇ ਸਿਵਲ ਹਸਪਤਾਲ ਵਿਚ ਰਖਵਾਇਆ ਗਿਆ ਹੈ ਅਤੇ ਇਸ ਸੰਬੰਧੀ ਨੇੜਲੇ ਸਾਰੇ ਥਾਣਿਆਂ ਨੂੰ ਸੂਚਿਤ ਕਰ ਦਿੱਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ