JALANDHAR WEATHER

ਆਉਣ ਵਾਲੇ ਸਮੇਂ 'ਚ ਪੰਜਾਬ ਸੂਬੇ ਚੋਂ 'ਆਮ' ਆਦਮੀ ਪਾਰਟੀ ਦਾ ਪੂਰਨ ਤੌਰ 'ਤੇ ਸਫ਼ਾਇਆ ਹੋ ਜਾਵੇਗਾ-ਸੁਖਬੀਰ ਬਾਦਲ

ਤਪਾ ਮੰਡੀ,9 ਮਈ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਵਲੋਂ ਸ਼ੁਰੂ ਕੀਤੀ 'ਪੰਜਾਬ ਬਚਾਓ ਯਾਤਰਾ' ਦੀ ਸ਼ੁਰੂਆਤ ਇਲਾਕੇ ਦੀ ਬਾਹਰਲੀ ਅਨਾਜ ਮੰਡੀ ਤੋਂ ਹੋਈ। ਜਿੱਥੇ ਹਲਕਾ ਭਦੌੜ ਦੇ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਨੇ ਆਪਣੇ ਸਾਥੀਆਂ ਸਮੇਤ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਫੁੱਲਾਂ ਦੀ ਵਰਖਾ ਕਰਕੇ ਨਿੱਘਾ ਸਵਾਗਤ ਕੀਤਾ। ਇਸ ਮੌਕੇ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਇਕਬਾਲ ਸਿੰਘ ਝੂੰਦਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਸਵਾਗਤ ਕਰਦੇ ਹੋਏ ਕਿਹਾ ਪਾਰਟੀ ਵਲੋਂ ਉਨ੍ਹਾਂ 'ਤੇ ਜੋ ਵਿਸ਼ਵਾਸ ਪ੍ਰਗਟਾਇਆ ਗਿਆ ਹੈ ਉਹ ਉਸ 'ਤੇ ਹਮੇਸ਼ਾ ਖਰੇ ਉਤਰਨਗੇ। ਆਪਣੀ ਇਸ ਯਾਤਰਾ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਪੰਜਾਬ ਸੂਬੇ ਚੋਂ 'ਆਮ' ਆਦਮੀ ਪਾਰਟੀ ਦਾ ਪੂਰਨ ਤੌਰ ਤੇ ਸਫ਼ਾਇਆ ਹੋ ਜਾਵੇਗਾ,ਕਿਉਂਕਿ ਦਿੱਲੀ ਦੀਆਂ ਬਰੂਹਾਂ ਤੋਂ ਚਲਣ ਵਾਲੀ ਇਸ ਸਰਕਾਰ ਨੇ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਵਿਚੋਂ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ