JALANDHAR WEATHER

ਤੇਜ਼ਧਾਰ ਹਥਿਆਰ ਨਾਲ ਕੀਤਾ ਅਧਿਆਪਕ ਦਾ ਕਤਲ਼

ਸ਼ੇਰਪੁਰ, 9 ਮਈ (ਮੇਘ ਰਾਜ ਜੋਸ਼ੀ) - ਪਿੰਡ ਵਜੀਦਪੁਰ ਬਦੇਸ਼ਾ ਵਿਖੇ ਅਧਿਆਪਕ ਦਾ ਤੇਜ਼ਧਾਰ ਹਥਿਆਰ ਨਾਲ ਕਤਲ਼ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਅਧਿਆਪਕ ਸਾਹਿਬ ਸਿੰਘ ਵਾਸੀ ਜੁਝਾਰ ਨਗਰ ਮਲੇਰਕੋਟਲਾ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਵਜੀਦਪੁਰ ਬਦੇਸ਼ਾ ਵਿਖੇ ਆਪਣੇ ਮੋਟਰਸਾਈਕਲ ਤੇ ਸਵੇਰੇ ਆ ਰਿਹਾ ਸੀ ਤਾਂ ਪਿੰਡ ਦੇ ਨਜ਼ਦੀਕ ਤੇਜ਼ਧਾਰ ਹਥਿਆਰ ਨਾਲ ਉਸ ਦਾ ਕਤਲ਼ ਕਰ ਦਿੱਤਾ। ਥਾਣਾ ਸ਼ੇਰਪੁਰ ਦੀ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਧੂਰੀ ਪਹੁੰਚਾਇਆ। ਥਾਣਾ ਮੁਖੀ ਸ਼ੇਰਪੁਰ ਨੇ ਦੱਸਿਆ ਕਿ ਇਸ ਮਾਮਲੇ ਦੀ ਪੁਲਿਸ ਵਲੋਂ ਜਾਂਚ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ