JALANDHAR WEATHER

ਨਿਊ ਚੰਡੀਗੜ੍ਹ ਵਿਖੇ ਤਿੰਨ ਗੈਂਗਸਟਰ ਮੁਕਾਬਲੇ ਦੌਰਾਨ ਜ਼ਖ਼ਮੀ

ਮੁੱਲਾਂਪੁਰ ਗਰੀਬਦਾਸ/ਮੋਹਾਲੀ, 9 ਮਈ (ਦਿਲਬਰ ਸਿੰਘ ਖੈਰਪੁਰ)- ਨਿਊ ਚੰਡੀਗੜ੍ਹ ਦੇ ਹੋਮੀ ਭਾਬਾ ਹਸਪਤਾਲ ਨੇੜੇ ਬਾਅਦ ਦੁਪਹਿਰ ਪੁਲਿਸ ਪਾਰਟੀ‌ ਨਾਲ ਹੋਏ ਮੁਕਾਬਲੇ ਦੌਰਾਨ ਤਿੰਨ ਗੈਂਗਸਟਰ ਜ਼ਖ਼ਮੀ ਹੋ ਗਏ। ਜਾਣਕਾਰੀ ਅਨੁਸਾਰ ਮੋਟਰਸਾਈਕਲ ਸਵਾਰ ਤਿੰਨ ਗੈਂਗਸਟਰ ਦਾ ਪੁਲਿਸ ਪਾਰਟੀ ਵਲੋਂ ਪਿਛਾ ਕੀਤਾ ਜਾ ਰਿਹਾ ਸੀ ਜਦੋਂ ਹਸਪਤਾਲ ਨੇੜੇ ਪੁੱਜੇ ਤਾਂ ਉਨ੍ਹਾਂ ਪੁਲਿਸ ਪਾਰਟੀ ਤੇ ਗੋਲੀਬਾਰੀ ਕਰ ਦਿਤੀ। ਇਸ ਮੁਕਾਬਲੇ ਦੌਰਾਨ ਤਿੰਨ ਗੈਂਗਸਟਰ ਜ਼ਖ਼ਮੀ ਹੋ ਗਏ ਜਿੰਨ੍ਹਾਂ ਨੂੰ ਮੋਹਾਲੀ ਦੇ ਫੇਸ ਛੇ ਦੇ ਸਰਕਾਰੀ ਹਸਪਤਾਲ ਦਾਖ਼ਲ ਕਰਵਾਇਆ ਜਾ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ