JALANDHAR WEATHER

ਡਾ.ਓਬਰਾਏ ਦੇ ਯਤਨਾਂ ਸਦਕਾ ਤਰਨਤਾਰਨ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ

ਰਾਜਾਸਾਂਸੀ , 9 ਮਈ ( ਹਰਦੀਪ ਸਿੰਘ ਖੀਵਾ )-ਖਾੜੀ ਮੁਲਕਾਂ ਅੰਦਰ ਰੱਬ ਦੇ ਫਰਿਸ਼ਤੇ ਵਜੋਂ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਨਾਰਲਾ ਨਾਲ ਸੰਬੰਧਿਤ 35 ਸਾਲਾ ਗੁਰਜੰਟ ਸਿੰਘ ਪੁੱਤਰ ਕਾਬਲ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ।ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ.ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਇੱਕ ਮਸੂਮ ਬੱਚੇ ਦਾ ਪਿਤਾ ਗੁਰਜੰਟ ਸਿੰਘ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਬਿਹਤਰ ਭਵਿੱਖ ਦੇ ਸੁਪਨੇ ਲੈ ਕੇ ਅਜੇ ਬੀਤੀ 21 ਮਾਰਚ ਨੂੰ ਹੀ ਦੁਬਈ ਆਇਆ ਸੀ ਕਿ ਕੇਵਲ 10 ਦਿਨ ਬਾਅਦ ਹੀ 31 ਮਾਰਚ ਨੂੰ ਅਣਕਿਆਸੇ ਹਲਾਤਾਂ 'ਚ ਉਸਦੀ ਮੌਤ ਹੋ ਗਈ। ਡਾ.ਓਬਰਾਏ ਨੇ ਦੱਸਿਆ ਕਿ ਇਸ ਘਟਨਾ ਸੰਬੰਧੀ ਜੱਦ ਮ੍ਰਿਤਕ ਦੇ ਵਾਰਸਾਂ ਨੇ ਉਨ੍ਹਾਂ ਨੂੰ ਅੰਮ੍ਰਿਤਸਰ ਟੀਮ ਰਾਹੀਂ ਮਿਲ ਕੇ ਆਪਣੇ ਨਾਲ ਹੋਈ ਇਸ ਅਣਹੋਣੀ ਬਾਰੇ ਦੱਸਿਆ ਤਾਂ ਉਨ੍ਹਾਂ ਨੇ ਭਾਰਤ ਤੋਂ ਗੁਰਜੰਟ ਦੇ ਰਿਸ਼ਤੇਦਾਰ ਗੁਰਪ੍ਰੀਤ ਸਿੰਘ ਨੂੰ ਦੁਬਈ ਬੁਲਾ ਕੇ ਉਸ ਦੇ ਮ੍ਰਿਤਕ ਸਰੀਰ ਦੀ ਪਹਿਚਾਣ ਕਰਵਾਉਣ ਉਪਰੰਤ ਆਪਣੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਦੀ ਦੇਖ-ਰੇਖ 'ਚ ਸਾਰੀ ਲੋੜੀਂਦੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਅੱਜ ਗੁਰਜੰਟ ਸਿੰਘ ਦਾ ਮ੍ਰਿਤਕ ਸਰੀਰ ਭਾਰਤ ਭੇਜਿਆ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ