JALANDHAR WEATHER

ਸ਼੍ਰੋਮਣੀ ਕਮੇਟੀ ਅਧਿਕਾਰੀਆਂ ਅਤੇ ਮੁਲਾਜ਼ਮਾਂ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਸਹਿਯੋਗ ਦੇਣ ਦਾ ਫੈਸਲਾ

ਅੰਮ੍ਰਿਤਸਰ, 9 ਮਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਅੱਜ ਇਕ ਵਿਸ਼ੇਸ਼ ਇਕੱਤਰਤਾ ਕਰਕੇ ਅੰਮ੍ਰਿਤਸਰ ਅਤੇ ਖਡੂਰ ਸਾਹਿਬ ਹਲਕਿਆਂ ਤੋਂ ਚੋਣ ਲੜ ਰਹੇ ਅਕਾਲੀ ਉਮੀਦਵਾਰਾਂ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ। ਇਸ ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਜਨਰਲ ਸਕਤਰ ਰਜਿੰਦਰ ਸਿੰਘ ਮਹਿਤਾ ਅਕਾਲੀ ਦਲ ਦੇ ਅੰਮ੍ਰਿਤਸਰ ਤੋਂ ਉਮੀਦਵਾਰ ਅਨਿਲ ਜੋਸ਼ੀ ਅਤੇ ਖਡੂਰ ਸਾਹਿਬ ਤੋਂ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਦੀ ਧਰਮ ਪਤਨੀ ਤੋਂ ਇਲਾਵਾ ਫੈਡਰੇਸ਼ਨ ਆਗੂ ਅਮਰਬੀਰ ਸਿੰਘ ਢੋਟ ਅਤੇ ਸ਼੍ਰੋਮਣੀ ਕਮੇਟੀ ਮੁਲਾਜ਼ਮ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ