15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਸਾਬਕਾ ਐਮ.ਪੀ. ਰਾਜਦੇਵ ਸਿੰਘ ਖ਼ਾਲਸਾ ਸਮੇਤ ਪੰਜ ਮੁੱਖ ਬੁਲਾਰਿਆਂ ਦੀ ਨਿਯੁਕਤੀ

ਬਰਨਾਲਾ, 1 ਜੂਨ (ਗੁਰਪ੍ਰੀਤ ਸਿੰਘ ਲਾਡੀ) - ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਸਾਬਕਾ ਸੰਸਦ ਮੈਂਬਰ ਐਡਵੋਕੇਟ ਰਾਜਦੇਵ ਸਿੰਘ ਖ਼ਾਲਸਾ ਸਮੇਤ ਪੰਜ ਆਗੂਆਂ ਨੂੰ ਪਾਰਟੀ ਵਿਚ ਬੁਲਾਰੇ ਵਜੋਂ ਜਿੰਮੇਵਾਰੀ...

ਅਜੀਤ ਡੈਸਕ 01-06-2025

 ਬਰਨਾਲਾ, 1 ਜੂਨ (ਗੁਰਪ੍ਰੀਤ ਸਿੰਘ ਲਾਡੀ) - ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਸਾਬਕਾ ਸੰਸਦ ਮੈਂਬਰ ਐਡਵੋਕੇਟ ਰਾਜਦੇਵ ਸਿੰਘ ਖ਼ਾਲਸਾ ਸਮੇਤ ਪੰਜ ਆਗੂਆਂ ਨੂੰ ਪਾਰਟੀ ਵਿਚ ਬੁਲਾਰੇ ਵਜੋਂ ਜਿੰਮੇਵਾਰੀ ਦਿੱਤੀ ਗਈ ਹੈ। ਬਰਨਾਲਾ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪਾਰਟੀ ਪ੍ਰਧਾਨ ਅਤੇ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੇ ਪਿਤਾ ਬਾਪੂ ਤਰਸੇਮ ਸਿੰਘ ਅਤੇ ਪਾਰਟੀ ਦੇ ਚੀਫ ਕੋਆਰਡੀਨੇਟਰ ਭਾਈ ਪਰਮਜੀਤ ਸਿੰਘ ਜੌਹਲ ਨੇ ਦੱਸਿਆ ਪਾਰਟੀ ਦੀ ਮਜਬੂਤੀ ਲਈ ਸਾਬਕਾ ਸੰਸਦ ਮੈਂਬਰ ਐਡਵੋਕੇਟ ਰਾਜਦੇਵ ਸਿੰਘ ਖ਼ਾਲਸਾ, ਭਾਈ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਬੀਬੀ ਸਤਨਾਮ ਕੌਰ ਪਟਿਆਲਾ, ਭਾਈ ਸੁਖਦੇਵ ਸਿੰਘ ਸੰਧੂ ਕਾਦੀਆਂ ਅਤੇ ਪ੍ਰਗਟ ਸਿੰਘ ਮੀਆਂਵਿੰਡ ਨੂੰ ਪਾਰਟੀ ਵਿਚ ਮੁੱਖ ਬੁਲਾਰਿਆਂ ਵਜੋਂ ਨਿਯੁਕਤ ਕੀਤਾ ਗਿਆ ਹੈ।

ਪਿਛਲੀ ਖ਼ਬਰ ਸ਼ੱਕੀ ਹਾਲਤ ਵਿਚ ਨੌਜਵਾਨ ਸਰਪੰਚ ਵਲੋਂ ਖ਼ੁਦ ਨੂੰ ਗੋਲੀ ਮਾਰ ਕੇ ਜੀਵਨ ਲੀਲ੍ਹਾ ਸਮਾਪਤ ਅਗਲੀ ਖ਼ਬਰ 26/11 ਤੋਂ ਬਾਅਦ, ਪੂਰੀ ਦੁਨੀਆ ਸਾਡੇ ਨਾਲ ਸੀ, ਹੁਣ ਸਾਡੇ ਨਾਲ ਕੌਣ ਹੈ? - ਕਾਂਗਰਸ ਨੇਤਾ ਸ਼ਮਾ ਮੁਹੰਮਦ