15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਸਰਹੱਦ ਤੋਂ ਚੀਨ ਦਾ ਬਣਿਆ ਡਰੋਨ ਤੇ ਅੱਧਾ ਕਿੱਲੋ ਹੈਰੋਇਨ ਬਰਾਮਦ

ਖੇਮਕਰਨ (ਤਰਨ ਤਾਰਨ ),1 ਜੂਨ (ਰਾਕੇਸ਼ ਕੁਮਾਰ ਬਿੱਲਾ) - ਖੇਮਕਰਨ ਦੇ ਸਰਹੱਦੀ ਖੇਤਰ ਦੀ ਸਰਹੱਦੀ ਚੌਕੀ ਕੇ.ਕੇ. ਬੈਰੀਅਰ ਨਜ਼ਦੀਕ ਪੈਂਦੀ ਸਰਹੱਦ 'ਤੇ ਲੱਗੀ ਕੰਡਿਆਲੀ ਤਾਰ ਦੇ ਕੋਲੋਂ ਪੁਲਿਸ ਥਾਣਾ ਖੇਮਕਰਨ ...

ਅਜੀਤ ਡੈਸਕ 01-06-2025

ਖੇਮਕਰਨ (ਤਰਨ ਤਾਰਨ ),1 ਜੂਨ (ਰਾਕੇਸ਼ ਕੁਮਾਰ ਬਿੱਲਾ) - ਖੇਮਕਰਨ ਦੇ ਸਰਹੱਦੀ ਖੇਤਰ ਦੀ ਸਰਹੱਦੀ ਚੌਕੀ ਕੇ.ਕੇ. ਬੈਰੀਅਰ ਨਜ਼ਦੀਕ ਪੈਂਦੀ ਸਰਹੱਦ 'ਤੇ ਲੱਗੀ ਕੰਡਿਆਲੀ ਤਾਰ ਦੇ ਕੋਲੋਂ ਪੁਲਿਸ ਥਾਣਾ ਖੇਮਕਰਨ ਦੀ ਪੁਲਿਸ ਪਾਰਟੀ ਤੇ ਬੀ. ਐਸ. ਐਫ. ਜਵਾਨਾਂ ਨੇ ਸਾਂਝੀ ਤਲਾਸ਼ੀ ਮੁਹਿੰਮ ਵਿਚ ਕਿਸਾਨ ਗੁਰਚੇਤ ਸਿੰਘ ਪੁੱਤਰ ਬਾਜ਼ ਸਿੰਘ ਵਾਸੀ ਖੇਮਕਰਨ ਦੀ ਜ਼ਮੀਨ 'ਚ ਪਕਿਸਤਾਨ ਵਲੋਂ ਆਇਆ ਚੀਨ ਦਾ ਬਣਿਆ ਹੋਇਆ ਇਕ ਡਰੋਨ ਬਰਾਮਦ ਕੀਤਾ ਹੈ। ਇਸ ਦੇ ਨਾਲ ਇਕ ਪੀਲੇ ਰੰਗ ਦੀ ਟੇਪ ਨਾਲ ਲਪੇਟਿਆ ਹੋਇਆ ਇਕ ਪੈਕਟ ਵੀ ਮਿਲਿਆ ਹੈ, ਜਿਸ 'ਚੋਂ ਕਰੀਬ ਅੱਧਾ ਕਿੱਲੋ ਹੈਰੋਇਨ ਵੀ ਮਿੱਲੀ ਹੈ। ਥਾਣਾ ਮੁੱਖੀ ਖੇਮਕਰਨ ਐਸ. ਆਈ. ਗੁਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਘਟਨਾ ਸੰਬੰਧੀ ਕੇਸ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ।

ਪਿਛਲੀ ਖ਼ਬਰ ਤ੍ਰਿਪੁਰਾ ਵਿਚ ਭਾਰੀ ਮੀਂਹ ਕਾਰਨ ਹਾਲਾਤ ਵਿਗੜੇ , ਇਕ ਦੀ ਮੌਤ, ਹਜ਼ਾਰਾਂ ਨੂੰ ਰਾਹਤ ਕੈਂਪਾਂ ਵਿਚ ਕੀਤਾ ਗਿਆ ਤਬਦੀਲ ਅਗਲੀ ਖ਼ਬਰ ਸਾਬਕਾ ਕੌਂਸਲਰ ਨੇ ਆਪਣੀ ਲਾਇਸੈਂਸੀ ਬੰਦੂਕ ਨਾਲ ਖੁਦ ਨੂੰ ਮਾਰੀ ਗੋਲੀ