15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਅਣ-ਪਛਾਤੇ ਵਾਹਨ ਨੇ ਖੱਚਰ ਰੇਹੜੀ ਚਾਲਕ ਨੂੰ ਮਾਰੀ ਟੱਕਰ

ਫ਼ਾਜ਼ਿਲਕਾ, 2 ਜੂਨ (ਪ੍ਰਦੀਪ ਕੁਮਾਰ)- ਅੱਜ ਤੜਕਸਾਰ ਇਕ ਵੱਡਾ ਹਾਦਸਾ ਵਾਪਰ ਗਿਆ। ਇਕ ਅਣ-ਪਛਾਤੇ ਵਾਹਨ ਨੇ ਖ਼ੱਚਰ ਰੇਹੜੀ ਚਾਲਕ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਰੇਹੜੀ ਚਾਲਕ....

ਅਜੀਤ ਡੈਸਕ 02-06-2025

ਫ਼ਾਜ਼ਿਲਕਾ, 2 ਜੂਨ (ਪ੍ਰਦੀਪ ਕੁਮਾਰ)- ਅੱਜ ਤੜਕਸਾਰ ਇਕ ਵੱਡਾ ਹਾਦਸਾ ਵਾਪਰ ਗਿਆ। ਇਕ ਅਣ-ਪਛਾਤੇ ਵਾਹਨ ਨੇ ਖ਼ੱਚਰ ਰੇਹੜੀ ਚਾਲਕ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਰੇਹੜੀ ਚਾਲਕ ਦੀ ਮੌਕੇ ’ਤੇ ਦਰਦਨਾਕ ਮੌਤ ਹੋ ਗਈ। ਹਾਦਸਾ ਫ਼ਾਜ਼ਿਲਕਾ ਦੇ ਰੇਲਵੇ ਪੁਲ ’ਤੇ ਵਾਪਰਿਆ। ਹਾਦਸੇ ਤੋਂ ਬਾਅਦ ਮ੍ਰਿਤਕ ਦੇ ਪਰਿਵਾਰ ਨੇ ਸੜਕ ਤੋਂ ਮਿ੍ਰਤਕ ਦੇਹ ਨੂੰ ਚੁੱਕਣ ਤੋਂ ਮਨ੍ਹਾ ਕਰ ਦਿੱਤਾ ਅਤੇ ਵਾਹਨ ਚਾਲਕ ਦੀ ਗਿ੍ਰਫ਼ਤਾਰੀ ਦੀ ਮੰਗ ਨੂੰ ਲੈ ਕੇ ਪੁਲ ਜਾਮ ਕਰ ਦਿੱਤਾ। ਧਰਨਾ ਦਿੰਦਿਆਂ ਪਰਿਵਾਰਕ ਮੈਂਬਰਾਂ ਨੇ ਦੋਸ਼ੀ ਵਾਹਨ ਚਾਲਕ ਦੀ ਗਿ੍ਰਫ਼ਤਾਰੀ ਦੀ ਮੰਗ ਕੀਤੀ ਅਤੇ ਗਿ੍ਰਫ਼ਤਾਰੀ ਹੋਣ ਤੱਕ ਧਰਨਾ ਜਾਰੀ ਰੱਖਣ ਦਾ ਐਲਾਨ ਕੀਤਾ। ਮ੍ਰਿਤਕ ਤੜਕਸਾਰ ਭੱਠੇ ’ਤੇ ਜਾ ਰਿਹਾ ਸੀ।

ਪਿਛਲੀ ਖ਼ਬਰ ਸਾਕਾ ਨੀਲਾ ਤਾਰਾ ਦੌਰਾਨ ਫੌਜੀ ਹਮਲੇ ’ਚ ਜ਼ਖਮੀ ਹੋਏ ਪਾਵਨ ਸਰੂਪ ਦੇ ਸੰਗਤਾਂ ਨੂੰ ਦਰਸ਼ਨ ਅਗਲੀ ਖ਼ਬਰ ⭐ਮਾਣਕ-ਮੋਤੀ ⭐