15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਸਾਕਾ ਨੀਲਾ ਤਾਰਾ ਦੌਰਾਨ ਫੌਜੀ ਹਮਲੇ ’ਚ ਜ਼ਖਮੀ ਹੋਏ ਪਾਵਨ ਸਰੂਪ ਦੇ ਸੰਗਤਾਂ ਨੂੰ ਦਰਸ਼ਨ

ਅੰਮ੍ਰਿਤਸਰ, 2 ਜੂਨ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜੂਨ 1984 ਦੇ ਸਾਕਾ ਨੀਲਾ ਤਾਰਾ ਸਮੇਂ ਭਾਰਤੀ ਫੌਜ ਦੀ ਗੋਲਾਬਾਰੀ ਦੌਰਾਨ ਜ਼ਖਮੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ...

ਅਜੀਤ ਡੈਸਕ 02-06-2025

ਅੰਮ੍ਰਿਤਸਰ, 2 ਜੂਨ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜੂਨ 1984 ਦੇ ਸਾਕਾ ਨੀਲਾ ਤਾਰਾ ਸਮੇਂ ਭਾਰਤੀ ਫੌਜ ਦੀ ਗੋਲਾਬਾਰੀ ਦੌਰਾਨ ਜ਼ਖਮੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੇ ਦਰਸ਼ਨ ਸੰਗਤਾਂ ਨੂੰ ਕਰਵਾਏ ਜਾ ਰਹੇ ਹਨ। ਸ੍ਰੀ ਹਰਿਮੰਦਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਅੱਜ ਅਰਦਾਸ ਉਪਰੰਤ ਇਹ ਪਾਵਨ ਸਰੂਪ ਸੰਗਤਾਂ ਦੇ ਦਰਸ਼ਨਾਂ ਲਈ ਰੱਖੇ ਗਏ ਅਤੇ ਸੰਗਤਾਂ 6 ਜੂਨ ਤੱਕ ਇਸ ਪਾਵਨ ਸਰੂਪ ਦੇ ਦਰਸ਼ਨ ਕਰ ਸਕਣਗੀਆਂ। ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਕੇਵਲ ਸਿੰਘ, ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂ ਵਾਲਿਆਂ ਦੇ ਬੇਟੇ ਭਾਈ ਈਸ਼ਰ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨੇਜਰ ਭਗਵੰਤ ਸਿੰਘ ਧੰਗੇੜਾ ਅਤੇ ਮੈਨੇਜਰ ਜਸਪਾਲ ਸਿੰਘ ਸਮੇਤ ਹੋਰ ਸ਼ਖਸੀਅਤਾਂ ਅਤੇ ਸੰਗਤਾਂ ਹਾਜ਼ਰ ਸਨ।

ਪਿਛਲੀ ਖ਼ਬਰ ਅੱਜ ਸੂਬੇ ਦੇ 16 ਜ਼ਿਲ੍ਹਿਆਂ ’ਚ ਮੀਂਹ ਤੇ ਤੂਫ਼ਾਨ ਲਈ ਯੈਲੋ ਅਲਰਟ ਜਾਰੀ ਅਗਲੀ ਖ਼ਬਰ ਅਣ-ਪਛਾਤੇ ਵਾਹਨ ਨੇ ਖੱਚਰ ਰੇਹੜੀ ਚਾਲਕ ਨੂੰ ਮਾਰੀ ਟੱਕਰ