15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਦਮਦਮੀ ਟਕਸਾਲ ਦਾ ਦਾਅਵਾ : ਸੰਤ ਜਰਨੈਲ ਸਿੰਘ ਭਿੰਡਰਾਂ ਵਾਲਿਆਂ ਦੇ ਸਪੁੱਤਰ ਭਾਈ ਈਸ਼ਰ ਸਿੰਘ ਜਥੇਦਾਰ ਗੜਗੱਜ ਤੋਂ ਨਹੀਂ ਲੈਣਗੇ ਸਨਮਾਨ

ਅੰਮ੍ਰਿਤਸਰ, 2 ਜੂਨ (ਜਸਵੰਤ ਸਿੰਘ ਜੱਸ)- ਦਮਦਮੀ ਟਕਸਾਲ ਚੌਂਕ ਮਹਿਤਾ ਵਲੋਂ ਦਾਅਵਾ ਕੀਤਾ ਗਿਆ ਹੈ ਕਿ ਦਮਦਮੀ ਟਕਸਾਲ ਦੇ 14ਵੇਂ ਮੁਖੀ, 20ਵੀਂ ਸਦੀ ਦੇ ਮਹਾਨ ਜਰਨੈਲ ਸ਼ਹੀਦ....

ਅਜੀਤ ਡੈਸਕ 02-06-2025

ਅੰਮ੍ਰਿਤਸਰ, 2 ਜੂਨ (ਜਸਵੰਤ ਸਿੰਘ ਜੱਸ)- ਦਮਦਮੀ ਟਕਸਾਲ ਚੌਂਕ ਮਹਿਤਾ ਵਲੋਂ ਦਾਅਵਾ ਕੀਤਾ ਗਿਆ ਹੈ ਕਿ ਦਮਦਮੀ ਟਕਸਾਲ ਦੇ 14ਵੇਂ ਮੁਖੀ, 20ਵੀਂ ਸਦੀ ਦੇ ਮਹਾਨ ਜਰਨੈਲ ਸ਼ਹੀਦ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂ ਵਾਲਿਆਂ ਦੇ ਸਪੁੱਤਰ ਭਾਈ ਈਸ਼ਰ ਸਿੰਘ ਨੇ ਕਿਹਾ ਹੈ ਕਿ ਉਹ 6 ਜੂਨ ਨੂੰ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੋਂ ਸਨਮਾਨ ਪ੍ਰਾਪਤ ਨਹੀਂ ਕਰਨਗੇ। ਦਮਦਮੀ ਟਕਸਾਲ ਵਲੋਂ ਇਹ ਦਾਅਵਾ ਆਪਣੇ ਸੋਸ਼ਲ ਮੀਡੀਆ ਪੇਜ ’ਤੇ ਇਕ ਪੋਸਟ ਪਾ ਕੇ ਕੀਤਾ ਗਿਆ ਹੈ। ਇਥੇ ਜ਼ਿਕਰ ਯੋਗ ਹੈ ਕਿ 6 ਜੂਨ ਨੂੰ ਘੱਲੂਘਾਰਾ ਸ਼ਹੀਦੀ ਸਮਾਗਮ ਮੌਕੇ ਹੋਰਨਾਂ ਸ਼ਹੀਦ ਪਰਿਵਾਰਾਂ ਦੇ ਨਾਲ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸੰਤ ਭਿੰਡਰਾਂ ਵਾਲਿਆਂ ਦੇ ਪਰਿਵਾਰ ਵਿਚੋਂ ਭਾਈ ਈਸ਼ਰ ਸਿੰਘ ਨੂੰ ਵੀ ਜਥੇਦਾਰ ਵਲੋਂ ਸਨਮਾਨਿਤ ਕੀਤਾ ਜਾਂਦਾ ਹੈ।

ਪਿਛਲੀ ਖ਼ਬਰ ਲੁਧਿਆਣਾ (ਪੱਛਮੀ) ਜ਼ਿਮਨੀ ਚੋਣ: ਭਾਜਪਾ ਉਮੀਦਵਾਰ ਜੀਵਨ ਗੁਪਤਾ ਨੇ ਦਾਖ਼ਲ ਕੀਤੇ ਨਾਮਜ਼ਦਗੀ ਪੱਤਰ ਅਗਲੀ ਖ਼ਬਰ ਆਸਟ੍ਰੇਲੀਆਈ ਕ੍ਰਿਕਟਰ ਗਲੇਨ ਮੈਕਸਵੈੱਲ ਨੇ ਇਕ ਦਿਨਾਂ ਕ੍ਰਿਕਟ ਤੋਂ ਲਿਆ ਸੰਨਿਆਸ