14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਬੇਅਦਬਦੀ ਕਰਨ ਵਾਲੇ ਨੂੰ ਦਿੱਤੀ ਜਾਵੇ ਮਿਸਾਲੀ ਸਜ਼ਾ- ਗਿਆਨੀ ਰਘਬੀਰ ਸਿੰਘ

ਅੰਮ੍ਰਿਤਸਰ, 3 ਜੂਨ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ ਵਿਖੇ....

ਅਜੀਤ ਡੈਸਕ 03-06-2025

ਅੰਮ੍ਰਿਤਸਰ, 3 ਜੂਨ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ ਵਿਖੇ ਇਕ ਵਿਅਕਤੀ ਵਲੋਂ ਗੁਟਕਾ ਸਾਹਿਬ ਪਾੜ ਕੇ ਗੁਰਬਾਣੀ ਦੀ ਬੇਅਦਬੀ ਕਰਨ ਦੀ ਘਟਨਾ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਅਜਿਹੇ ਵਿਅਕਤੀਆਂ ਨੂੰ ਕਦੇ ਵੀ ਮੁਆਫ਼ ਨਹੀਂ ਕਰਨਾ ਚਾਹੀਦਾ ਬਲਕਿ ਵੱਧ ਤੋਂ ਵੱਧ ਮਿਸਾਲੀ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ। ਉਹਨਾਂ ਨੇ ਇਹ ਵੀ ਕਿਹਾ ਇਸ ਘਟਨਾ ਦੇ ਪਿਛੇ ਜੋ ਮੁੱਖ ਦੋਸ਼ੀ ਹਨ, ਉਹਨਾਂ ਨੂੰ ਵੀ ਸਾਹਮਣੇ ਲਿਆਉਣਾ ਚਾਹੀਦਾ ਹੈ। ਸਿੰਘ ਸਾਹਿਬ ਨੇ ਕਿਹਾ ਕਿ ਸਿੱਖ ਕੌਮ ਲਈ ਜੂਨ ਦਾ ਪਹਿਲਾ ਹਫ਼ਤਾ ਅਤਿ ਦੁਖਦਾਈ ਹੁੰਦਾ ਹੈ। ਇਸ ਮੌਕੇ ਅਜਿਹੀਆਂ ਘਟਨਾਵਾਂ ਦਾ ਵਾਪਰ ਜਾਣਾ ਕੌਮ ਨੂੰ ਹੋਰ ਵੀ ਪੀੜਾ ਦੇਣ ਵਾਲਾ ਹੁੰਦਾ ਹੈ। ਸਿੰਘ ਸਾਹਿਬ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਇਸ ਵਿਅਕਤੀ ’ਤੇ ਸਖ਼ਤ ਤੋਂ ਸਖ਼ਤ ਕਾਰਵਾਈ ਕਰੇ ਤਾਂ ਜੋ ਅੱਗੇ ਤੋਂ ਅਜਿਹੀਆਂ ਘਟਨਾਵਾਂ ਨੂੰ ਠੱਲ੍ਹ ਪੈ ਸਕੇ।

ਪਿਛਲੀ ਖ਼ਬਰ ਚੰਡੀਗੜ੍ਹ ਨਿਗਮ ਹਾਊਸ ਦੀ ਮੀਟਿੰਗ ਸ਼ੁਰੂ ਹੁੰਦਿਆ ਹੀ ਕਾਂਗਰਸ ਤੇ ਆਪ ਵਲੋਂ ਹੰਗਾਮਾ ਅਗਲੀ ਖ਼ਬਰ ਰਾਸ਼ਟਰਪਤੀ ਟਰੰਪ ਭਾਰਤ ਦੀ ਬਹੁਤ ਪ੍ਰਸ਼ੰਸਾ ਕਰਦੇ ਹਨ- ਅਮਰੀਕੀ ਵਣਜ ਸਕੱਤਰ