13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਅਣਖ ਖਾਤਰ ਧੀ ਤੇ ਪ੍ਰੇਮੀ ਦਾ ਕਤਲ

ਚੋਗਾਵਾਂ/ਅਜਨਾਲਾ, 3 ਜੂਨ (ਗੁਰਵਿੰਦਰ ਸਿੰਘ ਕਲਸੀ/ ਗੁਰਪ੍ਰੀਤ ਸਿੰਘ ਢਿੱਲੋਂ)-ਪੁਲਿਸ ਥਾਣਾ ਲੋਪੋਕੇ ਅਧੀਨ...

ਅਜੀਤ ਡੈਸਕ 03-06-2025

ਚੋਗਾਵਾਂ/ਅਜਨਾਲਾ, 3 ਜੂਨ (ਗੁਰਵਿੰਦਰ ਸਿੰਘ ਕਲਸੀ/ ਗੁਰਪ੍ਰੀਤ ਸਿੰਘ ਢਿੱਲੋਂ)-ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਬੋਪਾਰਾਏ ਬਾਜ ਵਿਖੇ ਅਣਖ ਖਾਤਰ ਧੀ ਅਤੇ ਉਸਦੇ ਪ੍ਰੇਮੀ ਨੂੰ ਕਤਲ ਕਰ ਦੇਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਪਿਤਾ ਵਲੋਂ ਦੋਵਾਂ ਨੂੰ ਵਿਆਹ ਦਾ ਭਰੋਸਾ ਦੇ ਕੇ ਕਿਸੇ ਥਾਂ ਬੁਲਾਇਆ ਗਿਆ। ਤੇਜ਼ਧਾਰ ਹਥਿਆਰ ਨਾਲ ਉਨ੍ਹਾਂ ਦੋਵਾਂ ਦਾ ਕਤਲ ਕਰ ਦਿੱਤਾ। ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀ.ਐਸ.ਪੀ. ਰਾਜਾਸਾਂਸੀ ਇੰਦਰਜੀਤ ਸਿੰਘ ਤੇ ਥਾਣਾ ਲੋਪੋਕੇ ਦੇ ਮੁਖੀ ਹਿਮਾਂਸ਼ੂ ਭਗਤ ਮੌਕੇ ਉਤੇ ਪਹੁੰਚੇ। ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਅਜਨਾਲਾ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ। ਉਕਤ ਦੋਸ਼ੀ ਕਤਲ ਕਰਨ ਤੋਂ ਬਾਅਦ ਖੁਦ ਥਾਣੇ ਆ ਕੇ ਪੇਸ਼ ਹੋ ਗਿਆ।

ਪਿਛਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਭਰਵੀਂ ਬਾਰਿਸ਼ ਨਾਲ ਹੋਇਆ ਜਲਥਲ ਅਗਲੀ ਖ਼ਬਰ ਸੰਸਦ ਮੈਂਬਰ ਗੁਰਜੀਤ ਔਜਲਾ ਨੇ ਅੰਮ੍ਰਿਤਸਰ ਨੂੰ ਨੋ ਵਾਰ ਜ਼ੋਨ ਐਲਾਨਣ ਦੀ ਕੀਤੀ ਮੰਗ