13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਐੱਸ.ਡੀ.ਐਮ. ਵਲੋਂ ਪਟਾਕਿਆਂ ਦੇ ਗੋਦਾਮਾਂ ਦੀ ਚੈਕਿੰਗ

ਦਿੜ੍ਹਬਾ ਮੰਡੀ (ਸੰਗਰੂਰ), 3 ਜੂਨ (ਜਸਵੀਰ ਸਿੰਘ ਔਜਲਾ) - ਐੱਸ.ਡੀ.ਐਮ. ਦਿੜ੍ਹਬਾ ਰਾਜੇਸ਼ ਸ਼ਰਮਾ ਵਲੋਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਐੱਸ.ਡੀ.ਓ. ਅਤੇ ਸਬ ਫਾਇਰ ਅਫ਼ਸਰ ਨੂੰ ਨਾਲ ਲੈ ਕੇ ਲੋਕਾਂ ...

ਅਜੀਤ ਡੈਸਕ 03-06-2025

ਦਿੜ੍ਹਬਾ ਮੰਡੀ (ਸੰਗਰੂਰ), 3 ਜੂਨ (ਜਸਵੀਰ ਸਿੰਘ ਔਜਲਾ) - ਐੱਸ.ਡੀ.ਐਮ. ਦਿੜ੍ਹਬਾ ਰਾਜੇਸ਼ ਸ਼ਰਮਾ ਵਲੋਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਐੱਸ.ਡੀ.ਓ. ਅਤੇ ਸਬ ਫਾਇਰ ਅਫ਼ਸਰ ਨੂੰ ਨਾਲ ਲੈ ਕੇ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਸੂਲਰ ਘਰਾਟ ਅਤੇ ਕਮਾਲਪੁਰ ਵਿਖੇ ਸਥਿਤ ਪਟਾਕਿਆਂਦੇ ਗੋਦਾਮਾਂ ਦੀ ਚੈਕਿੰਗ ਕੀਤੀ ਗਈ । ਗੋਦਾਮਾਂ ਦੇ ਪ੍ਰਬੰਧਕਾਂ ਨੂੰ ਨਿਯਮਾਂ ਦੀ ਇਨ-ਬਿਨ ਪਾਲਣਾ ਯਕੀਨੀ ਬਣਾਉਣ ਦੀ ਹਿਦਾਇਤ ਕੀਤੀ ਗਈ। ਉਨ੍ਹਾਂ ਕਿਹਾ ਕਿ ਨਿਯਮਾਂ ਦੀ ਉਲੰਘਣਾਂ ਪਾਏ ਜਾਣ 'ਤੇ ਕਾਨੂੰਨ ਮੁਤਾਬਿਕ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਪਿਛਲੀ ਖ਼ਬਰ ਆਈ.ਪੀ.ਐਲ. 2025 ਫਾਈਨਲ : ਬੈਂਗਲੁਰੂ 1 ਓਵਰ ਤੋਂ ਬਾਅਦ 13/0 ਅਗਲੀ ਖ਼ਬਰ ਮਾਹਿਲਪੁਰ ’ਚ 2 ਨਸ਼ਾ ਤਸਕਰਾਂ ਦੀ ਲੱਖਾਂ ਦੀ ਜਾਇਦਾਦ ਫਰੀਜ਼