11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਆਪ੍ਰੇਸ਼ਨ ਸੰਧੂਰ ਤੋਂ ਬਾਅਦ ਅੱਜ ਪਹਿਲੀ ਵਾਰ ਹੋਵੇਗੀ ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ

ਨਵੀਂ ਦਿੱਲੀ, 4 ਜੂਨ- ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਹੋਵੇਗੀ। ਇਸ ਮੀਟਿੰਗ ਵਿਚ ਮੋਦੀ ਸਰਕਾਰ ਦੇ ਤੀਜੇ ਕਾਰਜਕਾਲ ਦੇ ਪਹਿਲੇ....

ਅਜੀਤ ਡੈਸਕ 04-06-2025

ਨਵੀਂ ਦਿੱਲੀ, 4 ਜੂਨ- ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਹੋਵੇਗੀ। ਇਸ ਮੀਟਿੰਗ ਵਿਚ ਮੋਦੀ ਸਰਕਾਰ ਦੇ ਤੀਜੇ ਕਾਰਜਕਾਲ ਦੇ ਪਹਿਲੇ ਸਾਲ ਦੀਆਂ ਪ੍ਰਾਪਤੀਆਂ ਅਤੇ ਪਹਿਲਗਾਮ ਹਮਲੇ ਤੋਂ ਬਾਅਦ ਸ਼ੁਰੂ ਕੀਤੇ ਗਏ ਆਪ੍ਰੇਸ਼ਨ ਸੰਧੂਰ ਦਾ ਰਿਪੋਰਟ ਕਾਰਡ ਪੇਸ਼ ਕੀਤਾ ਜਾਵੇਗਾ। ਆਪ੍ਰੇਸ਼ਨ ਸੰਧੂਰ ਤੋਂ ਬਾਅਦ ਇਹ ਪਹਿਲੀ ਕੈਬਨਿਟ ਮੀਟਿੰਗ ਹੈ। ਅਧਿਕਾਰਤ ਸੂਤਰਾਂ ਅਨੁਸਾਰ, ਇਹ ਮੀਟਿੰਗ ਪ੍ਰਧਾਨ ਮੰਤਰੀ ਦੇ ਸੰਬੋਧਨ ਨਾਲ ਸ਼ੁਰੂ ਹੋਵੇਗੀ। ਇਸ ਤੋਂ ਬਾਅਦ, ਸਾਰੇ ਮਹੱਤਵਪੂਰਨ ਮੰਤਰਾਲੇ ਇਕ ਸਾਲ ਦੇ ਕੰਮ ਦੇ ਵੇਰਵੇ ਪੇਸ਼ ਕਰਨਗੇ। ਮੀਟਿੰਗ ਦੌਰਾਨ, ਕੈਬਨਿਟ ਸਕੱਤਰ ਡਾ. ਟੀ.ਵੀ. ਸੋਮਨਾਥਨ ਇਕ ਸਾਲ ਦੇ ਕਾਰਜਕਾਲ ਵਿਚ ਲਏ ਗਏ ਮਹੱਤਵਪੂਰਨ ਫੈਸਲਿਆਂ ਅਤੇ ਵਿਕਾਸ ਪ੍ਰੋਜੈਕਟਾਂ ਦਾ ਰਿਪੋਰਟ ਕਾਰਡ ਪੇਸ਼ ਕਰਨਗੇ। ਇਸ ਤੋਂ ਬਾਅਦ, ਵਿਦੇਸ਼ ਸਕੱਤਰ ਆਪ੍ਰੇਸ਼ਨ ਸੰਧੂਰ ’ਤੇ ਇਕ ਰਿਪੋਰਟ ਪੇਸ਼ ਕਰਨਗੇ।

ਪਿਛਲੀ ਖ਼ਬਰ ਅੱਜ ਚੰਡੀਗੜ੍ਹ ਵਿਖੇ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਨੂੰ ਮਿਲਣਗੇ ਰਾਹੁਲ ਗਾਂਧੀ ਅਗਲੀ ਖ਼ਬਰ ⭐ਮਾਣਕ-ਮੋਤੀ⭐