10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਜਲੰਧਰ ਪੁੱਜੇ ਡੀ.ਜੀ.ਪੀ. ਪੰਜਾਬ ਗੌਰਵ ਯਾਦਵ, ਦਿੱਤੀ ਅਹਿਮ ਜਾਣਕਾਰੀ

ਜਲੰਧਰ, 4 ਜੂਨ-ਜਲੰਧਰ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਪੁੱਜੇ ਹਨ। ਉਹ ਅੱਜ ਪੀ.ਏ.ਪੀ...

ਅਜੀਤ ਡੈਸਕ 04-06-2025

ਜਲੰਧਰ, 4 ਜੂਨ-ਜਲੰਧਰ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਪੁੱਜੇ ਹਨ। ਉਹ ਅੱਜ ਪੀ.ਏ.ਪੀ. ਪਹੁੰਚੇ। ਜਿਥੇ ਉਨ੍ਹਾਂ ਨੇ ਨਸ਼ੇ ਦੀ ਦੁਰਵਰਤੋਂ ਵਿਰੁੱਧ ਕਾਰਵਾਈ ਬਾਰੇ ਗੱਲ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਨਸ਼ੇ ਦੀ ਦੁਰਵਰਤੋਂ ਵਿਰੁੱਧ ਕਾਰਵਾਈ ਵਿਚ ਹੁਣ ਤੱਕ 13 ਹਜ਼ਾਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਦੌਰਾਨ 5 ਹਜ਼ਾਰ ਤੋਂ ਵੱਧ ਨਸ਼ੇੜੀਆਂ ਨੂੰ ਨਸ਼ਾ ਛੁਡਾਊ ਕੇਂਦਰ ਵਿਚ ਦਾਖਲ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਹੁਣ ਵੱਡੇ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਡੀ.ਜੀ.ਪੀ. ਨੇ ਕਿਹਾ ਕਿ ਇਸ ਕਾਰਵਾਈ ਤਹਿਤ ਕਿਸੇ ਨੂੰ ਵੀ ਨਿਸ਼ਾਨਾ ਨਹੀਂ ਬਣਾਇਆ ਜਾ ਰਿਹਾ, ਸਗੋਂ ਛੋਟੇ ਨਸ਼ਾ ਤਸਕਰਾਂ ਦੀ ਮਦਦ ਨਾਲ ਵੱਡੇ ਤਸਕਰਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

ਪਿਛਲੀ ਖ਼ਬਰ ਆਰ.ਬੀ.ਆਈ. ਮੁਦਰਾ ਨੀਤੀ ਕਮੇਟੀ ਦੀ ਮੀਟਿੰਗ ਸ਼ੁਰੂ ਅਗਲੀ ਖ਼ਬਰ ਮੁਹਾਲੀ ਅਦਾਲਤ ਨੇ ਜਸਬੀਰ ਸਿੰਘ ਨੂੰ ਤਿੰਨ ਦਿਨ ਦੇ ਪੁਲਿਸ ਰਿਮਾਂਡ ਭੇਜਿਆ