08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਦੱਖਣੀ ਦਿੱਲੀ ਵਿਚ ਪੁਲਿਸ ਨਾਲ ਮੁਕਾਬਲੇ ਵਿਚ 2 ਅਪਰਾਧੀ ਜ਼ਖਮੀ

ਨਵੀਂ ਦਿੱਲੀ, 5 ਜੂਨ- ਦੱਖਣੀ ਦਿੱਲੀ ਦੇ ਸ਼ੇਖ ਸਰਾਏ ਖੇਤਰ ਨੇੜੇ ਦੇਰ ਰਾਤ ਪੁਲਿਸ ਨਾਲ ਹੋਏ ਮੁਕਾਬਲੇ ਵਿਚ ਦੋ ਅਪਰਾਧੀ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ.....

ਅਜੀਤ ਡੈਸਕ 05-06-2025

ਨਵੀਂ ਦਿੱਲੀ, 5 ਜੂਨ- ਦੱਖਣੀ ਦਿੱਲੀ ਦੇ ਸ਼ੇਖ ਸਰਾਏ ਖੇਤਰ ਨੇੜੇ ਦੇਰ ਰਾਤ ਪੁਲਿਸ ਨਾਲ ਹੋਏ ਮੁਕਾਬਲੇ ਵਿਚ ਦੋ ਅਪਰਾਧੀ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਦੋਵੇਂ ਮੋਟਰਸਾਈਕਲ ’ਤੇ ਸਵਾਰ ਸਨ ਤੇ ਜਦੋਂ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਅਪਰਾਧੀਆਂ ਨੇ ਕਥਿਤ ਤੌਰ ’ਤੇ ਗੋਲੀਬਾਰੀ ਕੀਤੀ, ਜਿਸ ਕਾਰਨ ਪੁਲਿਸ ਟੀਮ ਨੇ ਜਵਾਬੀ ਕਾਰਵਾਈ ਕੀਤੀ। ਅਧਿਕਾਰੀ ਨੇ ਕਿਹਾ ਕਿ ਮੁਕਾਬਲੇ ਦੌਰਾਨ ਕਈ ਰਾਉਂਡ ਫਾਇਰ ਕੀਤੇ ਗਏ। ਉਨ੍ਹਾਂ ਕਿਹਾ ਕਿ ਦੋਵਾਂ ਨੂੰ ਕਾਬੂ ਕਰ ਲਿਆ ਗਿਆ ਹੈ ਅਤੇ ਇਲਾਜ ਲਈ ਹਸਪਤਾਲ ਭੇਜ ਦਿੱਤਾ ਗਿਆ। ਅਧਿਕਾਰੀ ਨੇ ਕਿਹਾ ਕਿ ਇਸ ਸੰਬੰਧੀ ਹੋਰ ਵੇਰਵਿਆਂ ਦੀ ਉਡੀਕ ਹੈ।

ਪਿਛਲੀ ਖ਼ਬਰ ਐਨ.ਆਈ.ਏ. ਨੇ ਅੱਤਵਾਦੀ ਸਾਜ਼ਿਸ਼ ਮਾਮਲੇ ਵਿਚ ਜੰਮੂ-ਕਸ਼ਮੀਰ ’ਚ ਕਈ ਥਾਵਾਂ ’ਤੇ ਕੀਤੀ ਛਾਪੇਮਾਰੀ ਅਗਲੀ ਖ਼ਬਰ ⭐ਮਾਣਕ-ਮੋਤੀ⭐