08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਪਾਣੀ ਦੇ ਖਾਲ ਨੂੰ ਲੈ ਕੇ ਹੋਏ ਝਗੜੇ ’ਚ ਵਿਅਕਤੀ ਦੀ ਹੱਤਿਆ

ਫ਼ਾਜ਼ਿਲਕਾ, 5 ਜੂਨ (ਪ੍ਰਦੀਪ ਕੁਮਾਰ)- ਜ਼ਿਲ੍ਹੇ ਦੇ ਪਿੰਡ ਸ਼ਾਹਪੁਰਾ ਵਿਚ ਖ਼ੇਤ ਦੇ ਪਾਣੀ ਦੇ ਪੱਕੇ ਖਾਲ ਨੂੰ ਲੈ ਕੇ ਹੋਏ ਝਗੜੇ ਵਿਚ ਇਕ ਵਿਅਕਤੀ ਦਾ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ, ਜਦੋਂਕਿ ਇਸ ਝਗੜੇ ਵਿਚ ਤਿੰਨ ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਫ਼ਾਜ਼ਿਲਕਾ ਦੇ ਸਰਕਾਰੀ.....

ਅਜੀਤ ਡੈਸਕ 05-06-2025

ਫ਼ਾਜ਼ਿਲਕਾ, 5 ਜੂਨ (ਪ੍ਰਦੀਪ ਕੁਮਾਰ)- ਜ਼ਿਲ੍ਹੇ ਦੇ ਪਿੰਡ ਸ਼ਾਹਪੁਰਾ ਵਿਚ ਖ਼ੇਤ ਦੇ ਪਾਣੀ ਦੇ ਪੱਕੇ ਖਾਲ ਨੂੰ ਲੈ ਕੇ ਹੋਏ ਝਗੜੇ ਵਿਚ ਇਕ ਵਿਅਕਤੀ ਦਾ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ, ਜਦੋਂਕਿ ਇਸ ਝਗੜੇ ਵਿਚ ਤਿੰਨ ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਫ਼ਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਜਿਥੇ ਦੋ ਵਿਅਕਤੀਆਂ ਨੂੰ ਮੁਢਲੇ ਇਲਾਜ ਤੋਂ ਬਾਅਦ ਘਰ ਭੇਜ ਦਿੱਤਾ ਗਿਆ ਅਤੇ ਇਕ ਮਹਿਲਾ ਨੂੰ ਹਸਪਤਾਲ ਵਿਚ ਭਰਤੀ ਕੀਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਤਿੰਨ ਸਾਲਾਂ ਵਿਚ ਪਰਿਵਾਰ ਦੇ ਦੂਜੇ ਮੈਂਬਰ ਦਾ ਖ਼ੇਤ ਦੇ ਪਾਣੀ ਦੇ ਖਾਲ ਦੇ ਵਿਵਾਦ ਨੂੰ ਲੈ ਕੇ ਕਤਲ ਕਰ ਦਿੱਤਾ ਗਿਆ। ਪੁਲਿਸ ਨੇ ਮਾਮਲੇ ਵਿਚ ਜਾਂਚ ਸ਼ੂਰੁ ਕਰ ਦਿੱਤੀ ਹੈ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤਾ ਹੈ। ਮ੍ਰਿਤਕ ਦੀ ਪਛਾਣ ਬੁੱਧ ਪ੍ਰਕਾਸ਼ ਸਿੰਘ ਦੇ ਰੂਪ ਵਿਚ ਹੋਈ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦਾ ਪਿਛਲੇ ਤਿੰਨ ਸਾਲਾਂ ਤੋਂ ਖੇਤ ਦੇ ਪਾਣੀ ਦੇ ਪੱਕੇ ਖਾਲ ਨੂੰ ਲੈ ਕੇ ਗੁਆਂਢੀਆਂ ਦੇ ਨਾਲ ਝਗੜਾ ਚੱਲ ਰਿਹਾ ਹੈ। ਤਿੰਨ ਸਾਲਾਂ ਵਿਚ ਉਨ੍ਹਾਂ ਦੇ ਦੋ ਮੈਂਬਰਾਂ ਦਾ ਕਤਲ ਹੋ ਗਿਆ ਹੈ।

ਪਿਛਲੀ ਖ਼ਬਰ ਭਗਦੜ ਦੀ ਘਟਨਾ ’ਤੇ ਵਿਰਾਟ ਕੋਹਲੀ ਵਲੋਂ ਦੁੱਖ ਪ੍ਰਗਟ ਅਗਲੀ ਖ਼ਬਰ ਐਨ.ਆਈ.ਏ. ਨੇ ਅੱਤਵਾਦੀ ਸਾਜ਼ਿਸ਼ ਮਾਮਲੇ ਵਿਚ ਜੰਮੂ-ਕਸ਼ਮੀਰ ’ਚ ਕਈ ਥਾਵਾਂ ’ਤੇ ਕੀਤੀ ਛਾਪੇਮਾਰੀ