08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਟਰੰਪ ਵਲੋਂ ਇਕ ਦਰਜਨ ਦੇਸ਼ਾਂ ਦੇ ਲੋਕਾਂ ਨੂੰ ਅਮਰੀਕਾ ਵਿਚ ਦਾਖਲ ਹੋਣ ’ਤੇ ਪਾਬੰਦੀ

ਸੈਕਰਾਮੈਂਟੋ, ਕੈਲੀਫੋਰਨੀਆ, 5 ਜੂਨ (ਹੁਸਨ ਲੜੋਆ ਬੰਗਾ)- ਰਾਸ਼ਟਰਪਤੀ ਡੋਨਾਲਡ ਟਰੰਪ ਨੇ ਬੀਤੇ ਦਿਨ ਇਕ ਐਲਾਨ ’ਤੇ ਦਸਤਖਤ ਕਰਕੇ ਇਕ ਦਰਜਨ ਦੇਸ਼ਾਂ ਦੇ ਲੋਕਾਂ ਨੂੰ ਅਮਰੀਕਾ....

ਅਜੀਤ ਡੈਸਕ 05-06-2025

ਸੈਕਰਾਮੈਂਟੋ, ਕੈਲੀਫੋਰਨੀਆ, 5 ਜੂਨ (ਹੁਸਨ ਲੜੋਆ ਬੰਗਾ)- ਰਾਸ਼ਟਰਪਤੀ ਡੋਨਾਲਡ ਟਰੰਪ ਨੇ ਬੀਤੇ ਦਿਨ ਇਕ ਐਲਾਨ ’ਤੇ ਦਸਤਖਤ ਕਰਕੇ ਇਕ ਦਰਜਨ ਦੇਸ਼ਾਂ ਦੇ ਲੋਕਾਂ ਨੂੰ ਅਮਰੀਕਾ ਵਿਚ ਦਾਖਲ ਹੋਣ ਤੋਂ ਪਾਬੰਦੀ ਲਗਾ ਦਿੱਤੀ ਹੈ। ਇਨ੍ਹਾਂ ਦੇਸ਼ਾਂ ਵਿਚ ਅਫਗਾਨਿਸਤਾਨ, ਮਿਆਂਮਾਰ, ਚਾਡ, ਕਾਂਗੋ ਗਣਰਾਜ, ਇਕੂਟੇਰੀਅਲ ਗਿਨੀ, ਏਰੀਟਰੀਆ, ਹੈਤੀ, ਈਰਾਨ, ਲੀਬੀਆ, ਸੋਮਾਲੀਆ, ਸੁਡਾਨ ਅਤੇ ਯਮਨ ਸ਼ਾਮਿਲ ਹਨ। ਇਸ ਪਾਬੰਦੀ ਤੋਂ ਇਲਾਵਾ, ਬੁਰੂੰਡੀ, ਕਿਊਬਾ, ਲਾਓਸ, ਸੀਅਰਾ ਲਿਓਨ, ਟੋਗੋ, ਤੁਰਕਮੇਨਿਸਤਾਨ ਅਤੇ ਵੈਨੇਜ਼ੁਏਲਾ ਤੋਂ ਆਉਣ ਵਾਲੇ ਸੈਲਾਨੀਆਂ ’ਤੇ ਪਾਬੰਦੀਆਂ ਵਧਾਈਆਂ ਜਾਣਗੀਆਂ। ਇਸ ਤੋਂ ਇਲਾਵਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਹਾਰਵਰਡ ਯੂਨੀਵਰਸਿਟੀ ਵਿਚ ਨਵੇਂ ਵਿਦਿਆਰਥੀਆਂ ਦੇ ਦਾਖਲੇ ਉਪਰ ਰੋਕ ਲਗਾ ਦਿੱਤੀ ਹੈ। ਉਨ੍ਹਾਂ ਨੇ ਕੌਮਾਂਤਰੀ ਵੀਜ਼ਾ ਪ੍ਰੋਗਰਾਮ ਮੁਲਤਵੀ ਕਰਨ ਸੰਬੰਧੀ ਇਕ ਘੋਸ਼ਣਾਪੱਤਰ ਉਪਰ ਦਸਤਖ਼ਤ ਕੀਤੇ, ਜਿਸ ਤਹਿਤ ਹਾਰਵਰਡ ਯੂਨੀਵਰਸਿਟੀ ਵਿਚ ਦਾਖਲਾ ਲੈਣ ਦੇ ਇਛੁੱਕ ਹੋਰ ਦੇਸ਼ਾਂ ਦੇ ਵਿਦਿਆਰਥੀਆਂ ਨੂੰ ਵੀਜ਼ੇ ਜਾਰੀ ਨਹੀਂ ਕੀਤੇ ਜਾਣਗੇ। ਇਹ ਜਾਣਕਾਰੀ ਵਾਈਟ ਹਾਊਸ ਨੇ ਦਿੱਤੀ ਹੈ। ਵਾਈਟ ਹਾਊਸ ਨੇ ਜਾਰੀ ਇਕ ਬਿਆਨ ਵਿਚ ਕਿਹਾ ਹੈ ਕਿ ਘੋਸ਼ਣਾਪੱਤਰ ਅਨੁਸਾਰ ਐਫ਼.ਐਮ. ਜਾਂ ਜੇ ਵੀਜ਼ੇ ਤਹਿਤ ਕਿਸੇ ਵੀ ਨਵੇਂ ਵਿਦਿਆਰਥੀ ਦਾ ਗੈਰ ਪ੍ਰਵਾਸੀ ਵਜੋਂ ਹਾਰਵਰਡ ਯੂਨੀਵਰਸਿਟੀ ਵਿਚ ਦਾਖਲਾ ਮੁਲਤਵੀ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਵਿਦੇਸ਼ ਮੰਤਰਾਲੇ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਹਾਰਵਰਡ ਯੂਨੀਵਰਸਿਟੀ ਵਿਚ ਪੜਦੇ ਮੌਜੂਦਾ ਵਿਦਿਆਰਥੀਆਂ ਦੇ ਐਫ਼. ਐਮ. ਜਾਂ ਜੇ ਵੀਜ਼ਿਆਂ ਨੂੰ ਰੱਦ ਕਰਨ ਬਾਰੇ ਵਿਚਾਰ ਕਰੇ ਤਾਂ ਜੋ ਘੋਸ਼ਣਾ ਪੱਤਰ ਦੀ ਕਸੌਟੀ ਉਪਰ ਖਰਾ ਉਤਰਿਆ ਜਾ ਸਕੇ। ਇਸ ਘੋਸ਼ਣਾ ਪੱਤਰ ਦੇ ਜਾਰੀ ਹੋਣ ਕਾਰਨ ਜਿਥੇ ਇਸ ਪ੍ਰਸਿੱਧ ਯੂਨੀਵਰਸਿਟੀ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ, ਉਥੇ ਯੂਨੀਵਰਸਿਟੀ ਵਿਚ ਪੜਦੇ ਮੌਜੂਦਾ ਕੌਮਾਂਤਰੀ ਵਿਦਿਆਰਥੀਆਂ ਲਈ ਵੀ ਕਿਸੇ ਵੀ ਸਮੇਂ ਸੰਕਟ ਖੜਾ ਹੋ ਸਕਦਾ ਹੈ।

ਪਿਛਲੀ ਖ਼ਬਰ ਵਿਸ਼ਵ ਵਾਤਾਵਰਣ ਦਿਵਸ: ਮੋਦੀ ਨੇ ਆਪਣੇ ਨਿਵਾਸ ’ਤੇ ਲਗਾਇਆ ‘ਸੰਧੂਰ’ ਦਾ ਬੂਟਾ ਅਗਲੀ ਖ਼ਬਰ ਪਾਕਿਸਤਾਨ ਪ੍ਰਮਾਣੂ ਢਾਲ ਦੇ ਪਿਛੇ ਲੁੱਕ ਕਰਦੈ ਅੱਤਵਾਦੀਆਂ ਦਾ ਸਮਰਥਨ- ਅਨੁਰਾਗ ਠਾਕੁਰ