08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਦੁਕਾਨ ’ਤੇ ਫ਼ਾਇਰਿੰਗ, ਵਿਅਕਤੀ ਫੱਟੜ

ਜੰਡਿਆਲਾ ਗੁਰੂ, (ਅੰਮ੍ਰਿਤਸਰ), 5 ਜੂਨ (ਪ੍ਰਮਿੰਦਰ ਸਿੰਘ ਜੋਸਨ)- ਜੰਡਿਆਲਾ ਗੁਰੂ ਦੀ ਵੈਰੋਵਾਲ ਰੋਡ ’ਤੇ ਤਿੰਨ ਮੋਟਰਸਾਈਕਲ ਸਵਾਰਾਂ ਵਲੋਂ ਇਕ ਦੁਕਾਨ ’ਤੇ ਅੰਨ੍ਹੇਵਾਹ ਫਾਇਰਿੰਗ ਕੀਤੀ...

ਅਜੀਤ ਡੈਸਕ 05-06-2025

ਜੰਡਿਆਲਾ ਗੁਰੂ, (ਅੰਮ੍ਰਿਤਸਰ), 5 ਜੂਨ (ਪ੍ਰਮਿੰਦਰ ਸਿੰਘ ਜੋਸਨ)- ਜੰਡਿਆਲਾ ਗੁਰੂ ਦੀ ਵੈਰੋਵਾਲ ਰੋਡ ’ਤੇ ਤਿੰਨ ਮੋਟਰਸਾਈਕਲ ਸਵਾਰਾਂ ਵਲੋਂ ਇਕ ਦੁਕਾਨ ’ਤੇ ਅੰਨ੍ਹੇਵਾਹ ਫਾਇਰਿੰਗ ਕੀਤੀ ਗਈ, ਜਿਸ ਵਿਚ ਕਰਿਆਨਾ ਸਟੋਰ ’ਤੇ ਸਮਾਨ ਉਤਾਰ ਰਹੇ ਵਿਅਕਤੀ ਨੂੰ ਦੋ ਗੋਲੀਆਂ ਲੱਗੀਆਂ ਤੇ ਉਹ ਗੰਭੀਰ ਫੱਟੜ ਹੋ ਗਿਆ, ਜਿਸ ਨੂੰ ਹਸਪਤਾਲ ਲਿਜਾਇਆ ਗਿਆ। ਸਟੋਰ ਦੇ ਮਾਲਕ ਦੇ ਬੇਟੇ ਨੇ ਦੱਸਿਆ ਕਿ ਉਨ੍ਹਾਂ ਕੋਲੋਂ ਥੋੜਾ ਸਮਾਂ ਪਹਿਲਾਂ ਹੀ 50 ਲੱਖ ਦੀ ਫਿਰੌਤੀ ਦੀ ਮੰਗ ਕੀਤੀ ਗਈ ਸੀ । ਮੌਕੇ ’ਤੇ ਪੁੱਜੇ ਥਾਣਾ ਜੰਡਿਆਲਾ ਗੁਰੂ ਦੇ ਐਸ. ਐਚ. ਓ. ਹਰਚੰਦ ਸਿੰਘ ਨੇ ਦੱਸਿਆ ਕਿ ਦੋਸ਼ੀਆਂ ਨੂੰ ਜਲਦੀ ਹੀ ਕਾਬੂ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਪਿਛਲੀ ਖ਼ਬਰ ਨਿਗਮ ਦੀ ਟੀਮ ’ਤੇ ਹਮਲਾ ਕਰਨ ਵਾਲੇ ਨਿਹੰਗਾਂ ਨੂੰ ਬਾਅਦ ਦੁਪਹਿਰ ਕੀਤਾ ਜਾਵੇਗਾ ਅਦਾਲਤ ’ਚ ਪੇਸ਼ ਅਗਲੀ ਖ਼ਬਰ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਪਹੁੰਚੇ ਰਾਉਣੀ