ਸੰਗਰੂਰ, 5 ਜੂਨ (ਧੀਰਜ ਪਸ਼ੋਰੀਆ)-ਪੰਜਾਬ ਦੇ ਹਰੇਕ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਜਾਰੀ ਕਾਰਜਾਂ ਦੀ ਲੜੀ ਤਹਿਤ ਵਿਧਾਨ ਸਭਾ ਹਲਕਾ ਸੰਗਰੂਰ ਦੇ ਪਿੰਡ ਗਹਿਲਾ ਅਤੇ ਘੁਮੰਡ ਸਿੰਘ ਵਾਲਾ ਦੇ 1052 ਏਕੜ ਰਕਬੇ ਦੀ ਸਿੰਚਾਈ ਲਈ ਲਗਭਗ 01.83 ਕਰੋੜ ਦੀ ਲਾਗਤ ਨਾਲ ਪਾਈਪਲਾਈਨ ਪਾਉਣ ਦੇ ਕੰਮ ਦੀ ਸ਼ੁਰੂਆਤ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਰਵਾਈ। ਇਸ ਮੌਕੇ ਪਹਿਲੀ ਵਾਰ ਆਪਣੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਦਾ ਵੇਖ ਕਿਸਾਨਾਂ ਨੇ ਸਰਕਾਰ ਦਾ ਧੰਨਵਾਦ ਕਰਦਿਆਂ ਵੱਡੀ ਖੁਸ਼ੀ ਜ਼ਾਹਿਰ ਕੀਤੀ।
ਹਲਕਾ ਵਿਧਾਇਕਾ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਹਲਕਾ ਸੰਗਰੂਰ ਵਿਚ ਵੱਡੇ ਪੱਧਰ ਉੱਤੇ ਵਿਕਾਸ ਕਾਰਜ ਜੰਗੀ ਪੱਧਰ ਉੱਤੇ ਜਾਰੀ ਹਨ ਤੇ ਸਾਰੇ ਕੰਮ ਬਹੁਤ ਹੀ ਪਾਰਦਰਸ਼ੀ ਢੰਗ ਨਾਲ ਕਰਵਾਏ ਜਾ ਰਹੇ ਹਨ ਤੇ ਵਿਕਾਸ ਕਾਰਜਾਂ ਦੀ ਗੁਣਵੱਤਾ ਬਾਬਤ ਕਿਸੇ ਕਿਸਮ ਦਾ ਸਮਝੌਤਾ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਹਲਕੇ ਵਿਚ ਜੋ ਵੀ ਵਿਕਾਸ ਕਾਰਜ ਹੋ ਰਹੇ ਹਨ, ਉਨ੍ਹਾਂ ਉੱਤੇ ਖੁਦ ਨਜ਼ਰ ਰੱਖਣ, ਜੇਕਰ ਕਿਤੇ ਕੋਈ ਢਿੱਲ-ਮੱਠ ਸਾਹਮਣੇ ਆਉਂਦੀ ਹੈ ਤਾਂ ਫੌਰੀ ਉਨ੍ਹਾਂ ਦੇ ਧਿਆਨ ਵਿਚ ਲਿਆਂਦੀ ਜਾਵੇ।
ਤਾਜ਼ਾ ਖ਼ਬਰਾਂ
Free
ਪਿੰਡ ਗਹਿਲਾ ਤੇ ਘੁਮੰਡ ਸਿੰਘ ਵਾਲਾ ਦੇ 1052 ਏਕੜ ਰਕਬੇ ਨੂੰ ਸਿੰਚਾਈ ਲਈ ਮਿਲੇਗਾ ਨਹਿਰੀ ਪਾਣੀ - ਵਿਧਾਇਕਾ ਭਰਾਜ
ਸੰਗਰੂਰ, 5 ਜੂਨ (ਧੀਰਜ ਪਸ਼ੋਰੀਆ)-ਪੰਜਾਬ ਦੇ ਹਰੇਕ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਜਾਰੀ ਕਾਰਜਾਂ...
ਅਜੀਤ ਡੈਸਕ
05-06-2025