ਬਾਬਾ ਬਕਾਲਾ ਸਾਹਿਬ, 5 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਬਾਬਾ ਬਕਾਲਾ ਸਾਹਿਬ ਉਪ ਮੰਡਲ ਦੇ ਪਿੰਡ ਠੱਠੀਆਂ ਦੇ ਮੌਜੂਦਾ ਸਰਪੰਚ ਸ਼੍ਰੀਮਤੀ ਮਨਦੀਪ ਕੌਰ ਸੁਪਤਨੀ ਸ. ਕੁਲਦੀਪ ਸਿੰਘ ਠੱਠੀਆਂ ਦੇ ਘਰ ਉੱਪਰ ਬੀਤੀ ਦੇਰ ਰਾਤ ਨੂੰ ਅਣਪਛਾਤੇ ਨੌਜਵਾਨਾਂ ਵਲੋਂ ਗੋਲੀਆਂ ਚਲਾਉਣ ਦੀ ਖਬਰ ਹੈ। ਜਾਣਕਾਰੀ ਅਨੁਸਾਰ ਸਰਪੰਚ ਦੇ ਪਤੀ ਕੁਲਦੀਪ ਸਿੰਘ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਉਸਨੂੰ ਇਕ ਫੋਨ ਕਾਲ ਆਈ, ਜਿਸ ਵਿਚ 60 ਲੱਖ ਰੁਪਏ ਦੀ ਫ਼ਿਰੌਤੀ ਮੰਗੀ ਗਈ ਹੈ ਅਤੇ ਬੀਤੀ ਦੇਰ ਰਾਤ 12 ਵਜੇ ਦੇ ਕਰੀਬ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਉਨ੍ਹਾਂ ਦੇ ਘਰ ਉੱਪਰ 7 ਤੋਂ 8 ਫਾਇਰ ਕੀਤੇ ਅਤੇ ਫਰਾਰ ਹੋ ਗਏ। ਸਾਰੀ ਘਟਨਾ ਸੀ. ਸੀ.ਟੀ.ਵੀ. ਕੈਮਰਿਆਂ ਵਿਚ ਕੈਦ ਹੋ ਗਈ ਅਤੇ ਇਸ ਸਬੰਧੀ ਜਾਣਕਾਰੀ ਪੁਲਿਸ ਚੌਕੀ ਬਾਬਾ ਬਕਾਲਾ ਸਾਹਿਬ ਵਿਖੇ ਦਿੱਤੀ ਗਈ। ਸ. ਬਲਵਿੰਦਰ ਸਿੰਘ ਚੌਕੀ ਇੰਚਾਰਜ ਬਾਬਾ ਬਕਾਲਾ ਸਾਹਿਬ ਨੇ ਦੱਸਿਆ ਕਿ ਦੋ ਅਣਪਛਾਤੇ ਦੋਸ਼ੀਆਂ ਖ਼ਿਲਾਫ਼ ਥਾਣਾ ਬਿਆਸ ਵਿਖੇ ਧਾਰਾ 109 ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।
ਤਾਜ਼ਾ ਖ਼ਬਰਾਂ
Free
ਪਿੰਡ ਠੱਠੀਆਂ ਦੇ ਮੌਜੂਦਾ ਸਰਪੰਚ ਦੇ ਘਰ 'ਤੇ ਅਣਪਛਾਤਿਆਂ ਵਲੋਂ ਫਾਇਰਿੰਗ
ਬਾਬਾ ਬਕਾਲਾ ਸਾਹਿਬ, 5 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਬਾਬਾ ਬਕਾਲਾ ਸਾਹਿਬ ਉਪ ਮੰਡਲ...
ਅਜੀਤ ਡੈਸਕ
05-06-2025