06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਬਾਡੀ ਬਿਲਡਰ ਵਰਿੰਦਰ ਸਿੰਘ ਘੁੰਮਣ ਨੇ 2027 ਵਿਧਾਨ ਸਭਾ ਚੋਣਾਂ ਲੜਨ ਦਾ ਕੀਤਾ ਐਲਾਨ

ਜਲੰਧਰ, 5 ਜੂਨ-ਅੰਤਰਰਾਸ਼ਟਰੀ ਬਾਡੀ ਬਿਲਡਰ ਅਤੇ ਬਾਲੀਵੁੱਡ ਅਦਾਕਾਰ ਵਰਿੰਦਰ ਸਿੰਘ ਘੁੰਮਣ ਨੇ 2027 ਵਿਚ ਹੋਣ...

ਅਜੀਤ ਡੈਸਕ 05-06-2025

ਜਲੰਧਰ, 5 ਜੂਨ-ਅੰਤਰਰਾਸ਼ਟਰੀ ਬਾਡੀ ਬਿਲਡਰ ਅਤੇ ਬਾਲੀਵੁੱਡ ਅਦਾਕਾਰ ਵਰਿੰਦਰ ਸਿੰਘ ਘੁੰਮਣ ਨੇ 2027 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਖੜ੍ਹੇ ਹੋਣ ਦਾ ਐਲਾਨ ਕੀਤਾ ਹੈ। ਘੁੰਮਣ ਨੇ ਇਹ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸਾਂਝੀ ਕੀਤੀ ਹੈ। ਘੁੰਮਣ ਨੇ ਲਿਖਿਆ ਕਿ ਉਨ੍ਹਾਂ ਨੂੰ 2027 ਵਿਚ ਕਿਸੇ ਵੀ ਪਾਰਟੀ ਵਲੋਂ ਜਾਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨੀ ਚਾਹੀਦੀ ਹੈ। ਇਸ ਦੇ ਨਾਲ ਹੀ ਘੁੰਮਣ ਨੇ ਦੱਸਿਆ ਕਿ ਚੋਣ ਜਿੱਤ ਕੇ ਉਹ ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਜਾਗਰੂਕ ਕਰਨਗੇ, ਜਿਸ ਕਾਰਨ ਨੌਜਵਾਨ ਪੀੜ੍ਹੀ ਨੂੰ ਰੁਜ਼ਗਾਰ ਵੀ ਮਿਲੇਗਾ। ਖੇਡਾਂ ਵਿਚ ਨੌਜਵਾਨਾਂ ਦੀ ਦਿਲਚਸਪੀ ਵਧਣ ਨਾਲ ਨਸ਼ਾ ਖਤਮ ਹੋ ਸਕਦਾ ਹੈ।
 

ਪਿਛਲੀ ਖ਼ਬਰ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ 'ਆਪ' ਵਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਅਗਲੀ ਖ਼ਬਰ ਬੈਂਗਲੁਰੂ ਭਾਜੜ ਘਟਨਾਕ੍ਰਮ : ਕਰਨਾਟਕ ਸਰਕਾਰ ਵਲੋਂ ਕਈ ਪੁਲਿਸ ਅਧਿਕਾਰੀਆਂ 'ਤੇ ਐਕਸ਼ਨ