ਨਵੀਂ ਦਿੱਲੀ , 5 ਜੂਨ - ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਦਿੱਲੀ ਵਿਚ ਪਾਰਟੀ ਦੀ ਮਨੀਪੁਰ ਇਕਾਈ ਦੇ ਸੀਨੀਅਰ ਆਗੂਆਂ ਨਾਲ ਮੀਟਿੰਗ ਕੀਤੀ ਅਤੇ ਰਾਜ ਦੀ ਸਥਿਤੀ 'ਤੇ ਚਰਚਾ ਕੀਤੀ। ਰਾਹੁਲ ਗਾਂਧੀ ਨੇ ਕਿਹਾ ਕਿ ਇਸ ਉੱਤਰ-ਪੂਰਬੀ ਰਾਜ ਵਿਚ ਸ਼ਾਂਤੀ ਅਤੇ ਨਿਆਂ ਲਈ ਸੰਘਰਸ਼ ਜਾਰੀ ਰਹੇਗਾ। ਕਾਂਗਰਸ ਹੈੱਡਕੁਆਰਟਰ 'ਇੰਦਰਾ ਭਵਨ' ਵਿਚ ਹੋਈ ਮੀਟਿੰਗ ਵਿਚ ਪਾਰਟੀ ਸੰਗਠਨ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਮਨੀਪੁਰ ਵਿਚ ਜਲਦੀ ਤੋਂ ਜਲਦੀ ਆਮ ਸਥਿਤੀ ਬਹਾਲ ਕਰਨ ਲਈ ਜਲਦੀ ਹੀ ਇਕ ਰਾਜਨੀਤਿਕ ਹੱਲ ਦੀ ਲੋੜ ਹੈ। ਮਨੀਪੁਰ ਲਈ ਪਾਰਟੀ ਇੰਚਾਰਜ ਸਪਤਗਿਰੀ ਉਲਕਾ ਅਤੇ ਪੀ.ਸੀ.ਸੀ. ਪ੍ਰਧਾਨ ਕੇ. ਮੇਘਚੰਦਰ ਸਿੰਘ ਤੋਂ ਇਲਾਵਾ ਰਾਜ ਦੇ ਹੋਰ ਆਗੂ ਵੀ ਮੀਟਿੰਗ ਵਿਚ ਮੌਜੂਦ ਸਨ।
ਤਾਜ਼ਾ ਖ਼ਬਰਾਂ
Free
ਖੜਗੇ ਅਤੇ ਰਾਹੁਲ ਗਾਂਧੀ ਨੇ ਮਨੀਪੁਰ ਦੇ ਕਾਂਗਰਸੀ ਆਗੂਆਂ ਨਾਲ ਕੀਤੀ ਮੀਟਿੰਗ
ਨਵੀਂ ਦਿੱਲੀ , 5 ਜੂਨ - ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਦਿੱਲੀ ਵਿਚ ਪਾਰਟੀ ਦੀ ਮਨੀਪੁਰ ਇਕਾਈ ਦੇ ਸੀਨੀਅਰ ਆਗੂਆਂ ਨਾਲ ...
ਅਜੀਤ ਡੈਸਕ
05-06-2025