05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2025

ਸ੍ਰੀ ਅਕਾਲ ਤਖਤ ਸਾਹਿਬ ਵਿਖੇ ਜੂਨ 1984 ਘੱਲੂਘਾਰਾ ਦੇ ਸ਼ਹੀਦਾਂ ਨਮਿਤ ਸਮਾਗਮ ਅੱਜ

ਅੰਮ੍ਰਿਤਸਰ, 6 ਜੂਨ (ਜਸਵੰਤ ਸਿੰਘ ਜੱਸ, ਹਰਮਿੰਦਰ ਸਿੰਘ, ਰੇਸ਼ਮ ਸਿੰਘ)- ਜੂਨ 1984 ਵਿਚ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ’ਤੇ ਹੋਏ ਫੌਜੀ ਹਮਲੇ ਦੌਰਾਨ ਸ਼ਹੀਦ ਹੋਏ....

ਅਜੀਤ ਡੈਸਕ 06-06-2025

ਅੰਮ੍ਰਿਤਸਰ, 6 ਜੂਨ (ਜਸਵੰਤ ਸਿੰਘ ਜੱਸ, ਹਰਮਿੰਦਰ ਸਿੰਘ, ਰੇਸ਼ਮ ਸਿੰਘ)- ਜੂਨ 1984 ਵਿਚ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ’ਤੇ ਹੋਏ ਫੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ ਸਿੰਘਣੀਆਂ ਤੇ ਭੁਝੰਗੀਆਂ ਦੀ ਯਾਦ ਨੂੰ ਸਮਰਪਿਤ ਘੱਲੂਘਾਰਾ ਸਮਾਗਮ ਅੱਜ ਸ਼੍ਰੋਮਣੀ ਕਮੇਟੀ ਵਲੋਂ ਸਿੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ਼ਰਧਾ ਤੇ ਉਤਸ਼ਾਹ ਸਹਿਤ ਮਨਾਇਆ ਜਾ ਰਿਹਾ ਹੈ। ਅੱਜ ਸਵੇਰੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਜਾਣ ਉਪਰੰਤ ਰਾਗੀ ਸਿੰਘਾਂ ਵਲੋਂ ਸ਼ਬਦ ਕੀਰਤਨ ਗਾਇਨ ਕੀਤਾ ਜਾਵੇਗਾ ਅਤੇ ਇਸ ਮੌਕੇ ਸ਼ਹੀਦ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਅੱਜ ਦੇ ਘੱਲੂਘਾਰਾ ਸਮਾਗਮ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।

ਪਿਛਲੀ ਖ਼ਬਰ ਪ੍ਰਧਾਨ ਮੰਤਰੀ ਅੱਜ ਕਰਨਗੇ ਦੁਨੀਆ ਦੇ ਸਭ ਤੋਂ ਉੱਚੇ ਚਿਨਾਬ ਬਿ੍ਜ ਦਾ ਉਦਘਾਟਨ ਅਗਲੀ ਖ਼ਬਰ ⭐ਮਾਣਕ-ਮੋਤੀ⭐