04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2025

ਭ੍ਰਿਸ਼ਟਾਚਾਰੀ ਮਾਮਲੇ ਵਿਚ ਆਰ. ਟੀ. ਓ. ਪ੍ਰਦੀਪ ਸਿੰਘ ਢਿੱਲੋਂ ਨੂੰ ਸੁਪਰੀਮ ਕੋਰਟ ਤੋਂ ਰਾਹਤ

ਚੰਡੀਗੜ੍ਹ, 6 ਜੂਨ (ਕਪਿਲ ਵਧਵਾ) - ਮੁਹਾਲੀ ਦੇ ਆਰ. ਟੀ. ਓ. ਪ੍ਰਦੀਪ ਸਿੰਘ ਨੂੰ ਸੁਪਰੀਮ ਕੋਰਟ ਨੇ ਗ੍ਰਿਫ਼ਤਾਰੀ ਤੋਂ ਰਾਹਤ ਦੇ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰਦੀਪ ਸਿੰਘ ਢਿੱਲੋਂ ਨੂੰ ਪੰਜਾਬ ਰਾਜ ਵਿਜੀਲੈਂਸ ਬਿਊਰੋ...

ਅਜੀਤ ਡੈਸਕ 06-06-2025

ਚੰਡੀਗੜ੍ਹ, 6 ਜੂਨ (ਕਪਿਲ ਵਧਵਾ) - ਮੁਹਾਲੀ ਦੇ ਆਰ. ਟੀ. ਓ. ਪ੍ਰਦੀਪ ਸਿੰਘ ਨੂੰ ਸੁਪਰੀਮ ਕੋਰਟ ਨੇ ਗ੍ਰਿਫ਼ਤਾਰੀ ਤੋਂ ਰਾਹਤ ਦੇ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰਦੀਪ ਸਿੰਘ ਢਿੱਲੋਂ ਨੂੰ ਪੰਜਾਬ ਰਾਜ ਵਿਜੀਲੈਂਸ ਬਿਊਰੋ ਵਲੋਂ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਨਾਮਜ਼ਦ ਕੀਤਾ ਗਿਆ ਸੀ, ਜਿਸ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕਰਨ ਲਈ ਬਿਊਰੋ ਵਲੋਂ ਲਗਾਤਾਰ ਛਾਪੇਮਾਰੀ ਵੀ ਕੀਤੀ ਗਈ। ਹਾਈ ਕੋਰਟ ਤੋਂ ਜ਼ਮਾਨਤ ਰੱਦ ਹੋਣ ਤੋਂ ਬਾਅਦ ਪ੍ਰਦੀਪ ਢਿੱਲੋਂ ਵਲੋਂ ਜ਼ਮਾਨਤ ਲਈ ਸੁਪਰੀਮ ਕੋਰਟ ਵੱਲ ਰੁਖ ਕੀਤਾ ਗਿਆ। ਇਸ ਮਾਮਲੇ 'ਤੇ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਉਸ ਨੂੰ ਐਂਟੀਸਿਪੇਟਰੀ ਜ਼ਮਾਨਤ ਦੇ ਦਿੱਤੀ ਹੈ।

ਪਿਛਲੀ ਖ਼ਬਰ ਬਟਾਲਾ ਦੇ ਆਈਲੈਟਸ ਸੈਂਟਰ ਦੇ ਬਾਹਰ ਚੱਲੀਆਂ ਗੋਲੀਆਂ ਅਗਲੀ ਖ਼ਬਰ ਈ.ਡੀ. ਵਲੋਂ ਬਾਲੀਵੁੱਡ ਅਦਾਕਾਰ ਦੀਨੋ ਮੋਰੀਆ ਦੇ ਘਰ ਛਾਪੇਮਾਰੀ