04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2025

ਭਾਰਤ ਭੂਸ਼ਣ ਆਸ਼ੂ ਨੇ ਮੁਅੱਤਲ ਕੀਤੇ ਵਿਜੀਲੈਂਸ ਦੇ ਐਸਐਸਪੀ ਨਾਲ ਸੰਜੀਵ ਅਰੋੜਾ ਦੀ ਫੋਟੋ ਕੀਤੀ ਜਨਤਕ

ਲੁਧਿਆਣਾ, 6 ਜੂਨ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਪੱਛਮੀ ਤੋਂ ਜ਼ਿਮਨੀ ਚੋਣ ਲੜ ਰਹੇ ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੇ ਸਰਕਾਰ ਵਲੋਂ ਅੱਜ ਸਵੇਰੇ ਮੁਅੱਤਲ ਕੀਤੇ ਐਸਐਸਪੀ ਵਿਜੀਲੈਂਸ ਅਤੇ ਹੋਰ ਅਧਿਕਾਰੀਆਂ...

ਅਜੀਤ ਡੈਸਕ 06-06-2025

 ਲੁਧਿਆਣਾ, 6 ਜੂਨ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਪੱਛਮੀ ਤੋਂ ਜ਼ਿਮਨੀ ਚੋਣ ਲੜ ਰਹੇ ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੇ ਸਰਕਾਰ ਵਲੋਂ ਅੱਜ ਸਵੇਰੇ ਮੁਅੱਤਲ ਕੀਤੇ ਐਸਐਸਪੀ ਵਿਜੀਲੈਂਸ ਅਤੇ ਹੋਰ ਅਧਿਕਾਰੀਆਂ ਨਾਲ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਦੀ ਇਕ ਫੋਟੋ ਜਨਤਕ ਕੀਤੀ ਹੈ। ਪੱਤਰਕਾਰ ਸੰਮੇਲਨ ਵਿਚ ਜਨਤਕ ਕੀਤੀ ਗਈ ਇਸ ਫੋਟੋ ਸੰਬੰਧੀ ਆਸ਼ੂ ਨੇ ਕਿਹਾ ਕਿ ਸੰਜੀਵ ਅਰੋੜਾ ਅਧਿਕਾਰੀਆਂ ਨੂੰ ਇਸ ਮੀਟਿੰਗ ਵਿਚ ਹੁਕਮ ਦਿੰਦੇ ਦਿਖਾਈ ਦੇ ਰਹੇ ਹਨ ਜੋ ਕਿ ਚੋਣ ਜਾਬਤੇ ਦੀ ਉਲੰਘਣਾ ਹੈ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਰਾਣਾ ਗੁਰਜੀਤ ਸਿੰਘ ਵੀ ਮੌਜੂਦ ਸਨ।

ਪਿਛਲੀ ਖ਼ਬਰ ਲੋਹੀਆਂ : ਸਿਵਲ ਹਸਪਤਾਲ 'ਚ ਨੌਜਵਾਨਾਂ 'ਤੇ ਚੱਲੀਆਂ ਗੋਲੀਆਂ, 2 ਜ਼ਖਮੀ ਅਗਲੀ ਖ਼ਬਰ ਰਾਜ ਸਭਾ ਵਿਚ ਜਾਣ ਲਈ ਕੇਜਰੀਵਾਲ ਨੇ ਅਰੋੜਾ ਨੂੰ ਲਾਇਆ ਦਾਅ - ਤਰੁਣ ਚੁੱਘ