04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2025

ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਲੱਖਾਂ ਰੁ. ਦੀ ਹਵਾਲਾ ਰਾਸ਼ੀ ਸਮੇਤ ਇਕ ਕਾਬੂ

ਚੋਗਾਵਾਂ/ਅੰਮ੍ਰਿਤਸਰ, 6 ਜੂਨ (ਗੁਰਵਿੰਦਰ ਸਿੰਘ ਕਲਸੀ)-ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ...

ਅਜੀਤ ਡੈਸਕ 06-06-2025

ਚੋਗਾਵਾਂ/ਅੰਮ੍ਰਿਤਸਰ, 6 ਜੂਨ (ਗੁਰਵਿੰਦਰ ਸਿੰਘ ਕਲਸੀ)-ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ਅਨੁਸਾਰ ਸਪੈਸ਼ਲ ਸੈੱਲ ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਇਕ ਵੱਡੀ ਸਫਲਤਾ ਹਾਸਿਲ ਕਰਦਿਆਂ ਹਵਾਲਾ ਰੈਕੇਟ ਮਾਮਲੇ ਵਿਚ 12 ਲੱਖ 99 ਹਜ਼ਾਰ ਦੀ ਨਕਦ ਰਾਸ਼ੀ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਸਪੈਸ਼ਲ ਸੈੱਲ ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਬਚਿੱਤਰ ਸਿੰਘ ਉਰਫ ਦਲਪ੍ਰੀਤ ਸਿੰਘ ਪੁੱਤਰ ਸ਼ਿੰਗਾਰਾ ਸਿੰਘ ਵਾਸੀ ਡੁੱਗਰੀ ਜ਼ਿਲ੍ਹਾ ਲੁਧਿਆਣਾ ਨੂੰ 12 ਲੱਖ 99 ਹਜ਼ਾਰ ਰੁਪਏ (ਹਵਾਲਾ ਦੀ ਰਕਮ) ਅਤੇ ਇਕ ਮੋਬਾਇਲ ਫੋਨ ਸਮੇਤ ਗ੍ਰਿਫਤਾਰ ਕੀਤਾ ਗਿਆ। ਉਕਤ ਗ੍ਰਿਫਤਾਰ ਦੋਸ਼ੀ ਕੋਲੋਂ ਪੁੱਛਗਿਛ ਜਾਰੀ ਹੈ ਅਤੇ ਹੋਰ ਜਿਸ ਕਿਸੇ ਦੀ ਵੀ ਸ਼ਮੂਲੀਅਤ ਸਾਹਮਣੇ ਆਵੇਗੀ, ਉਸ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ। 

ਪਿਛਲੀ ਖ਼ਬਰ ਜਲੰਧਰ : ਰਾਜਨ ਅਰੋੜਾ ਤੇ ਏ.ਟੀ.ਪੀ. ਸੁਖਦੇਵ ਵਸ਼ਿਸ਼ਟ ਨੂੰ ਅਦਾਲਤ ਤੋਂ ਲੱਗਾ ਵੱਡਾ ਝਟਕਾ, ਅਗਾਊਂ ਜ਼ਮਾਨਤ ਅਰਜ਼ੀਆਂ ਰੱਦ... ਅਗਲੀ ਖ਼ਬਰ ਬਟਾਲਾ 'ਚ ਮੁੜ ਚੱਲੀਆਂ ਗੋਲੀਆਂ, 2 ਨੌਜਵਾਨ ਜ਼ਖਮੀ