03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2025

ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ

ਮੱਲਾਂਵਾਲਾ, 6 ਜੂਨ (ਗੁਰਦੇਵ ਸਿੰਘ)-ਥਾਣਾ ਮੱਲਾਂਵਾਲਾ ਅਧੀਨ ਪੈਂਦੇ ਪਿੰਡ ਮਿੱਡੂ ਵਾਲਾ ਦੇ ਇਕ...

ਅਜੀਤ ਡੈਸਕ 06-06-2025

ਮੱਲਾਂਵਾਲਾ, 6 ਜੂਨ (ਗੁਰਦੇਵ ਸਿੰਘ)-ਥਾਣਾ ਮੱਲਾਂਵਾਲਾ ਅਧੀਨ ਪੈਂਦੇ ਪਿੰਡ ਮਿੱਡੂ ਵਾਲਾ ਦੇ ਇਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਕਸਬਾ ਮੱਲਾਂਵਾਲਾ ਤੋਂ 5 ਕਿਲੋਮੀਟਰ ਦੂਰ ਪੈਂਦੇ ਪਿੰਡ ਜੈਮਲ ਵਾਲਾ ਦੇ ਨਜ਼ਦੀਕ ਇਕ ਸੜਕ ’ਤੇ 35 ਸਾਲਾ ਨੌਜਵਾਨ ਦੀ ਲਾਸ਼ ਬਰਾਮਦ ਹੋਈ, ਜਿਸ ਦੀ ਪਛਾਣ ਬਹਾਲ ਸਿੰਘ ਪੁੱਤਰ ਵਿਸਾਖਾ ਸਿੰਘ ਪਿੰਡ ਮਿੱਡੂਵਾਲਾ ਵਜੋਂ ਹੋਈ ਹੈ। ਪਰਿਵਾਰਕ ਮੈਂਬਰਾਂ ਦੇ ਦੱਸਣ ਮੁਤਾਬਕ ਬਹਾਲ ਸਿੰਘ ਸਵੇਰੇ ਪਿੰਡ ਜੈਮਲ ਵਾਲਾ ਆਇਆ ਸੀ, ਜਿਥੋਂ ਉਸ ਨੇ ਨਸ਼ਾ ਲਿਆ ਅਤੇ ਆਪਣੇ-ਆਪ ਨੂੰ ਟੀਕਾ ਲਗਾ ਲਿਆ, ਜਿਸ ਦੀ ਓਵਰਡੋਜ਼ ਕਾਰਨ ਰਸਤੇ ਵਿਚ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਮੱਲਾਂਵਾਲਾ ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ’ਚ ਲੈਂਦਿਆਂ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ। 

ਪਿਛਲੀ ਖ਼ਬਰ ਮ੍ਰਿਤਕ ਸਰਪੰਚ ਜਸ਼ਨਪ੍ਰੀਤ ਬਾਵਾ ਦੀ ਮੌਤ 'ਤੇ ਪਰਿਵਾਰ ਨਾਲ ਕੁਲਬੀਰ ਜ਼ੀਰਾ ਵਲੋਂ ਦੁੱਖ ਪ੍ਰਗਟ ਅਗਲੀ ਖ਼ਬਰ ਜਲੰਧਰ : ਰਾਜਨ ਅਰੋੜਾ ਤੇ ਏ.ਟੀ.ਪੀ. ਸੁਖਦੇਵ ਵਸ਼ਿਸ਼ਟ ਨੂੰ ਅਦਾਲਤ ਤੋਂ ਲੱਗਾ ਵੱਡਾ ਝਟਕਾ, ਅਗਾਊਂ ਜ਼ਮਾਨਤ ਅਰਜ਼ੀਆਂ ਰੱਦ...