03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2025

ਮ੍ਰਿਤਕ ਸਰਪੰਚ ਜਸ਼ਨਪ੍ਰੀਤ ਬਾਵਾ ਦੀ ਮੌਤ 'ਤੇ ਪਰਿਵਾਰ ਨਾਲ ਕੁਲਬੀਰ ਜ਼ੀਰਾ ਵਲੋਂ ਦੁੱਖ ਪ੍ਰਗਟ

ਗੁਰੂਹਰਸਹਾਏ (ਫਿਰੋਜ਼ਪੁਰ), 6 ਜੂਨ (ਹਰਚਰਨ ਸਿੰਘ ਸੰਧੂ)-ਗੁਰੂਹਰਸਹਾਏ ਹਲਕੇ ਦੇ ਪਿੰਡ ਤਿਰੱਡਾ ਦੇ ਨੌਜਵਾਨ ਮੌਜੂਦਾ ਸਰਪੰਚ...

ਅਜੀਤ ਡੈਸਕ 06-06-2025

ਗੁਰੂਹਰਸਹਾਏ (ਫਿਰੋਜ਼ਪੁਰ), 6 ਜੂਨ (ਹਰਚਰਨ ਸਿੰਘ ਸੰਧੂ)-ਗੁਰੂਹਰਸਹਾਏ ਹਲਕੇ ਦੇ ਪਿੰਡ ਤਿਰੱਡਾ ਦੇ ਨੌਜਵਾਨ ਮੌਜੂਦਾ ਸਰਪੰਚ ਜਸ਼ਨਪ੍ਰੀਤ ਬਾਵਾ ਵਲੋਂ ਖੁਦ ਨੂੰ ਗੋਲੀ ਮਾਰ ਕੇ ਆਤਮ-ਹੱਤਿਆ ਕੀਤੀ ਗਈ ਸੀ ਤੇ ਜਿਥੇ ਇਲਾਕੇ ਅੰਦਰ ਸੋਗ ਦੀ ਲਹਿਰ ਹੈ, ਉਥੇ ਹੀ ਪਰਿਵਾਰ ਨੂੰ ਬਹੁਤ ਵੱਡਾ ਸਦਮਾ ਲੱਗਾ, ਇਸ ਸਦਮੇ ਉਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਨੇ ਮ੍ਰਿਤਕ ਸਰਪੰਚ ਜਸ਼ਨਪ੍ਰੀਤ ਬਾਵਾ ਦੇ ਘਰ ਜਾ ਕੇ ਉਨ੍ਹਾਂ ਦੇ ਪਿਤਾ ਤਰਸੇਮ ਸਿੰਘ ਅਤੇ ਪੂਰੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਜ਼ਿਲ੍ਹਾ ਕਾਂਗਰਸੀ ਆਗੂ ਕੁਲਬੀਰ ਸਿੰਘ ਜ਼ੀਰਾ ਸਾਬਕਾ ਵਿਧਾਇਕ ਨੇ ਕਿਹਾ ਕਿ ਪਰਿਵਾਰ ਉਤੇ ਜੋ ਦੁੱਖਾਂ ਦਾ ਪਹਾੜ ਟੁੱਟਿਆ ਹੈ, ਇਹ ਅਸਹਿ ਹੈ ਤੇ ਇਸ ਨੂੰ ਭੁਲਾਉਣਾ ਬਹੁਤ ਹੀ ਔਖਾ ਹੈ ਪਰ ਜੋ ਗੱਲਾਂ ਹੁਣ ਬਾਹਰ ਆ ਰਹੀਆਂ ਹਨ, ਉਸ ਦੀ ਜਾਂਚ ਜ਼ਰੂਰ ਹੋਣੀ ਚਾਹੀਦੀ ਹੈ ਤਾਂ ਜੋ ਪਰਿਵਾਰ ਨੂੰ ਇਨਸਾਫ ਮਿਲ ਸਕੇ।

 

ਪਿਛਲੀ ਖ਼ਬਰ ਮਾਸਟਰ ਕੇਡਰ ਯੂਨੀਅਨ ਵਲੋਂ 12 ਨੂੰ ਚੋਣ ਹਲਕਾ ਲੁਧਿਆਣਾ ਵਿਖੇ ਝੰਡਾ ਮਾਰਚ 'ਚ ਸ਼ਮੂਲੀਅਤ ਦਾ ਐਲਾਨ ਅਗਲੀ ਖ਼ਬਰ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ