03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2025

ਔਰਤ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

ਅਟਾਰੀ, (ਅੰਮ੍ਰਿਤਸਰ) 6 ਜੂਨ (ਗੁਰਦੀਪ ਸਿੰਘ ਅਟਾਰੀ /ਰਾਜਿੰਦਰ ਸਿੰਘ ਰੂਬੀ)-ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਅਧੀਨ...

ਅਜੀਤ ਡੈਸਕ 06-06-2025

ਅਟਾਰੀ, (ਅੰਮ੍ਰਿਤਸਰ) 6 ਜੂਨ (ਗੁਰਦੀਪ ਸਿੰਘ ਅਟਾਰੀ /ਰਾਜਿੰਦਰ ਸਿੰਘ ਰੂਬੀ)-ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਅਧੀਨ ਆਉਂਦੇ ਸਰਹੱਦੀ ਪਿੰਡ ਬੱਚੀਵਿੰਡ ਵਿਖੇ ਇਕ ਔਰਤ ਵਲੋਂ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸਬ-ਇੰਸਪੈਕਟਰ ਗੁਰਇਕਬਾਲ ਸਿੰਘ ਪੁਲਿਸ ਥਾਣਾ ਲੋਪੋਕੇ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਮ੍ਰਿਤਕਾ ਹਰਜਿੰਦਰ ਕੌਰ ਦੇ ਪਰਿਵਾਰਕ ਮੈਂਬਰਾਂ ਵਲੋਂ ਦਿੱਤੇ ਗਏ ਬਿਆਨਾਂ ਦੇ ਆਧਾਰ ਉਤੇ ਪਰਚਾ ਦਰਜ ਕਰ ਲਿਆ ਗਿਆ। ਉਨ੍ਹਾਂ ਕਿਹਾ ਕਿ ਹਰਜਿੰਦਰ ਕੌਰ ਵਾਸੀ ਪਿੰਡ ਵਣੀਏਕੇ (35) ਦਾ ਵਿਆਹ ਰਵਿੰਦਰ ਸਿੰਘ ਰਵੀ ਵਾਸੀ ਪਿੰਡ ਬੱਚੀਵਿੰਡ ਨਾਲ ਹੋਇਆ ਸੀ। ਇਨ੍ਹਾਂ ਦੇ ਦੋ ਬੱਚੇ ਹਨ। ਹਰਜਿੰਦਰ ਕੌਰ ਦਾ ਪਤੀ ਰਵਿੰਦਰ ਸਿੰਘ, ਉਸ ਦੀ ਸੱਸ ਵੀਰ ਕੌਰ ਅਤੇ ਸਹੁਰਾ ਲਖਵਿੰਦਰ ਸਿੰਘ ਉਸ ਨਾਲ ਲੜਾਈ-ਝਗੜਾ ਕਰਦੇ ਰਹਿੰਦੇ ਸਨ। ਹਰਜਿੰਦਰ ਕੌਰ ਨੇ ਸਹੁਰੇ ਪਰਿਵਾਰ ਤੋਂ ਦੁਖੀ ਹੋ ਕੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਉਨ੍ਹਾਂ ਕਿਹਾ ਕਿ ਉਕਤ ਵਿਰੁੱਧ ਪਰਚਾ ਦਰਜ ਕਰਕੇ ਦੋ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਅਗਲੇਰੀ ਕਾਰਵਾਈ ਜਾਰੀ ਹੈ। 

ਪਿਛਲੀ ਖ਼ਬਰ ⭐ਮਾਣਕ-ਮੋਤੀ⭐ ਅਗਲੀ ਖ਼ਬਰ ਪੰਜਾਬ ਆਰਥਿਕ ਨੀਤੀ ਤੇ ਯੋਜਨਾ ਬੋਰਡ ਦੇ ਵਾਈਸ ਚੇਅਰਮੈਨ ਵਜੋਂ ਏ.ਐਸ. ਮਿੱਤਲ ਦਾ ਕਾਰਜਕਾਲ 3 ਸਾਲ ਵਧਾਇਆ