02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2025

ਮਾਰਕ ਕਾਰਨੀ ਨੇ ਜੀ-7 ’ਚ ਸ਼ਾਮਿਲ ਹੋਣ ਲਈ ਪ੍ਰਧਾਨ ਮੰਤਰੀ ਮੋਦੀ ਨੂੰ ਭੇਜਿਆ ਸੱਦਾ

ਨਵੀਂ ਦਿੱਲੀ, 7 ਜੂਨ- ਕੈਨੇਡਾ ਨੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜੀ-7 ਸੰਮੇਲਨ ਵਿਚ ਸ਼ਾਮਿਲ ਹੋਣ ਲਈ ਸੱਦਾ ਦਿੱਤਾ ਹੈ। ਕੈਨੇਡੀਅਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਪ੍ਰਧਾਨ....

ਅਜੀਤ ਡੈਸਕ 07-06-2025

ਨਵੀਂ ਦਿੱਲੀ, 7 ਜੂਨ- ਕੈਨੇਡਾ ਨੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜੀ-7 ਸੰਮੇਲਨ ਵਿਚ ਸ਼ਾਮਿਲ ਹੋਣ ਲਈ ਸੱਦਾ ਦਿੱਤਾ ਹੈ। ਕੈਨੇਡੀਅਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਫ਼ੋਨ ਕਰਕੇ ਸੰਮੇਲਨ ਲਈ ਸੱਦਾ ਦਿੱਤਾ ਹੈ। ਮੋਦੀ ਨੇ ਐਕਸ ’ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਮੋਦੀ ਨੇ ਸੱਦਾ ਪੱਤਰ ਲਈ ਕਾਰਨੀ ਦਾ ਧੰਨਵਾਦ ਕੀਤਾ ਅਤੇ ਕੈਨੇਡੀਅਨ ਚੋਣਾਂ ਜਿੱਤਣ ’ਤੇ ਉਨ੍ਹਾਂ ਨੂੰ ਵਧਾਈ ਵੀ ਦਿੱਤੀ। ਉਨ੍ਹਾਂ ਇਹ ਵੀ ਕਿਹਾ ਕਿ ਉਹ ਸੰਮੇਲਨ ਵਿਚ ਕਾਰਨੀ ਨੂੰ ਮਿਲਣ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ। ਇਹ ਸੰਮੇਲਨ 15 ਤੋਂ 17 ਜੂਨ ਤੱਕ ਕੈਨੇਡਾ ਦੇ ਅਲਬਰਟਾ ਸੂਬੇ ਦੇ ਕਨਾਨਾਸਕਿਸ ਵਿਚ ਹੋਵੇਗਾ। ਭਾਰਤ ਨੂੰ ਇਹ ਸੱਦਾ ਸੰਮੇਲਨ ਸ਼ੁਰੂ ਹੋਣ ਤੋਂ ਸਿਰਫ਼ 8 ਦਿਨ ਪਹਿਲਾਂ ਮਿਲਿਆ ਹੈ।

ਪਿਛਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ਈਦ ਮੌਕੇ ਦਿੱਤੀਆਂ ਸ਼ੁਭਕਾਮਨਾਵਾਂ ਅਗਲੀ ਖ਼ਬਰ 70 ਸਾਲਾ ਵਿਅਕਤੀ ਵਲੋਂ ਬੱਚੀ ਨਾਲ ਗਲਤ ਹਰਕਤਾਂ, ਮਾਮਲਾ ਦਰਜ