02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2025

ਵਿਦੇਸ਼ੀ ਹਥਿਆਰਾਂ ਸਮੇਤ 3 ਗ੍ਰਿਫਤਾਰ

ਅੰਮ੍ਰਿਤਸਰ, 7 ਜੂਨ- ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕਾਂ 'ਤੇ ਇਕ ਵੱਡੀ ਕਾਰਵਾਈ ਕਰਦਿਆਂ ਐਂਟੀ-ਨਾਰਕੋਟਿਕਸ ਟਾਸਕ ਫੋਰਸ...

ਅਜੀਤ ਡੈਸਕ 07-06-2025

ਅੰਮ੍ਰਿਤਸਰ, 7 ਜੂਨ- ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ 'ਤੇ ਇਕ ਵੱਡੀ ਕਾਰਵਾਈ ਕਰਦਿਆਂ ਐਂਟੀ-ਨਾਰਕੋਟਿਕਸ ਟਾਸਕ ਫੋਰਸ, ਪੰਜਾਬ ਨੇ ਜੁਗਰਾਜ ਸਿੰਘ ਦੇ 3 ਸਾਥੀਆਂ ਨੂੰ ਸਰਹੱਦ ਪਾਰ ਤੋਂ ਤਸਕਰੀ ਕੀਤੇ ਗਏ 6 ਆਧੁਨਿਕ ਵਿਦੇਸ਼ੀ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਕਿੰਗਪਿਨ ਜੁਗਰਾਜ ਸਿੰਘ, ਜੋ ਇਸ ਸਮੇਂ ਗੋਇੰਦਵਾਲ ਜੇਲ੍ਹ ਵਿਚ ਬੰਦ ਹੈ, ਆਪਣੇ ਵਕੀਲ ਦੇ ਮੁਨਸ਼ੀ ਰਾਹੀਂ ਰੈਕੇਟ ਚਲਾਉਂਦਾ ਸੀ। ਨੈੱਟਵਰਕ ਦੀ ਪੂਰੀ ਹੱਦ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ ਹੈ। ਇਹ ਜਾਣਕਾਰੀ ਡੀ.ਜੀ.ਪੀ. ਪੰਜਾਬ ਨੇ ਆਪਣੇ ਪੇਜ ਉਤੇ ਪੋਸਟ ਕਰਕੇ ਸਾਂਝੀ ਕੀਤੀ। 
 

ਪਿਛਲੀ ਖ਼ਬਰ ਪੰਚਕੂਲਾ : ਸੋਨੂ ਨੋਲਟਾ ਦੀ ਹੱਤਿਆ ਦੀ ਮੁਲਜ਼ਮ ਪਿਯੂਸ਼ ਪਿਟਲਾਨੀ ਨੇ ਲਈ ਜ਼ਿੰਮੇਵਾਰੀ ਅਗਲੀ ਖ਼ਬਰ ਗੁਰੂ ਨਾਨਕ ਕਾਲਜ ਦੇ ਚੇਅਰਮੈਨ ਰਤਿੰਦਰ ਸਿੰਘ ਨੀਲੂ ਸਾਈਆਂਵਾਲਾ ਦਾ ਹੋਇਆ ਅੰਤਿਮ ਸੰਸਕਾਰ