02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2025

ਨਸ਼ਿਆਂ ਦੇ ਮਾਮਲੇ 'ਚ ਪਰਮਿੰਦਰ ਸਿੰਘ ਦੀ ਪ੍ਰਾਪਰਟੀ ਫਰੀਜ਼

ਮਾਛੀਵਾੜਾ ਸਾਹਿਬ, 7 ਜੂਨ (ਰਾਜਦੀਪ ਸਿੰਘ ਅਲਬੇਲਾ)-‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੁਲਿਸ ਵਲੋਂ ਨਸ਼ਾ...

ਅਜੀਤ ਡੈਸਕ 07-06-2025

ਮਾਛੀਵਾੜਾ ਸਾਹਿਬ, 7 ਜੂਨ (ਰਾਜਦੀਪ ਸਿੰਘ ਅਲਬੇਲਾ)-‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੁਲਿਸ ਵਲੋਂ ਨਸ਼ਾ ਤਸਕਰਾਂ ਖਿਲਾਫ਼ ਵਿੱਢੀ ਮੁਹਿੰਮ ਦੇ ਚੱਲਦਿਆਂ ਮਾਛੀਵਾੜਾ ਦੇ ਰਹਿਣ ਵਾਲੇ ਪਰਮਿੰਦਰ ਸਿੰਘ ਦੀ ਜਾਇਦਾਦ ਫਰੀਜ਼ ਕਰ ਦਿੱਤੀ ਗਈ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀ.ਐੱਸ.ਪੀ. ਮੋਹਿਤ ਕੁਮਾਰ ਸਿੰਗਲਾ ਨੇ ਦੱਸਿਆ ਕਿ ਪਰਮਿੰਦਰ ਸਿੰਘ ’ਤੇ ਕੁੱਲ 17 ਮਾਮਲੇ ਦਰਜ ਹਨ, ਜਿਸ ਵਿਚ ਸ਼ਰਾਬ ਤਸਕਰੀ, ਨਸ਼ਿਆਂ ਦੀ ਤਸਕਰੀ ਅਤੇ ਲੜਾਈ ਝਗੜੇ ਸ਼ਾਮਿਲ ਹਨ। ਪਰਮਿੰਦਰ ਸਿੰਘ ਤੋਂ ਭਾਰੀ ਮਾਤਰਾ ਵਿਚ ਹੈਰੋਇਨ ਬਰਾਮਦ ਹੋਈ ਸੀ। ਡੀ.ਐੱਸ.ਪੀ. ਨੇ ਦੱਸਿਆ ਕਿ ਪਰਮਿੰਦਰ ਸਿੰਘ ਆਪਣੀ ਜਾਇਦਾਦ ਸਬੰਧੀ ਆਪਣਾ ਪੱਖ ਪੇਸ਼ ਨਹੀਂ ਕਰ ਸਕਿਆ, ਜਿਸ ਕਾਰਨ ਉਸਦੀ ਪ੍ਰਾਪਰਟੀ ਨੂੰ ਫਰੀਜ਼ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਰਮਿੰਦਰ ਸਿੰਘ ਆਪਣਾ ਇਹ ਘਰ ਨਾ ਹੁਣ ਵੇਚ ਸਕਦਾ ਹੈ ਅਤੇ ਨਾ ਹੀ ਕਿਰਾਏ ’ਤੇ ਦੇ ਸਕਦਾ ਹੈ। ਡੀ.ਐੱਸ.ਪੀ. ਨੇ ਕਿਹਾ ਕਿ ਪੁਲਿਸ ਜ਼ਿਲ੍ਹਾ ਖੰਨਾ ਵਿਚ ਆਉਣ ਵਾਲੇ ਦਿਨਾਂ ’ਚ ਹੋਰ ਵੀ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਫਰੀਜ਼ ਕੀਤੀਆਂ ਜਾਣਗੀਆਂ। 

ਪਿਛਲੀ ਖ਼ਬਰ ਪੰਜਾਬ ਪੁਲਿਸ ਨੇ ਟਿੰਡਰ ਤੋਂ ਅੰਮ੍ਰਿਤਪਾਲ ਸਿੰਘ ਨਾਲ ਜੁੜੇ ਸ਼ੱਕੀ ਖਾਤੇ ਬਾਰੇ ਮੰਗੀ ਜਾਣਕਾਰੀ ਅਗਲੀ ਖ਼ਬਰ ਪੰਚਕੂਲਾ : ਸੋਨੂ ਨੋਲਟਾ ਦੀ ਹੱਤਿਆ ਦੀ ਮੁਲਜ਼ਮ ਪਿਯੂਸ਼ ਪਿਟਲਾਨੀ ਨੇ ਲਈ ਜ਼ਿੰਮੇਵਾਰੀ