30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2025

ਮਾਨ ਸਰਕਾਰ ਨੇ ਪੰਜਾਬ ਦੇ ਆਰਥਿਕ ਸਾਧਨਾਂ ਨੂੰ ਦਿੱਲੀ ਅੱਗੇ ਰੱਖਿਆ ਗਹਿਣੇ - ਧਰਮਵੀਰ ਗਾਂਧੀ

ਲੁਧਿਆਣਾ, 8 ਜੂਨ (ਜਤਿੰਦਰ ਭੰਬੀ) - ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਕਾਂਗਰਸ ਦੀ ਸੀਟ 'ਤੇ ਚੋਣ ਲੜ ਰਹੇ ਭਾਰਤ ਭੂਸਣ ਆਸ਼ੂ ਦੇ ਚੋਣ ਪ੍ਰਚਾਰ ਲਈ ਲੁਧਿਆਣਾ...

ਅਜੀਤ ਡੈਸਕ 08-06-2025

 ਲੁਧਿਆਣਾ, 8 ਜੂਨ (ਜਤਿੰਦਰ ਭੰਬੀ) - ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਕਾਂਗਰਸ ਦੀ ਸੀਟ 'ਤੇ ਚੋਣ ਲੜ ਰਹੇ ਭਾਰਤ ਭੂਸਣ ਆਸ਼ੂ ਦੇ ਚੋਣ ਪ੍ਰਚਾਰ ਲਈ ਲੁਧਿਆਣਾ ਪਹੁੰਚੇ ਸੰਸਦ ਮੈਂਬਰ ਧਰਮਵੀਰ ਗਾਂਧੀ ਨੇ 'ਆਪ' ਸਰਕਾਰ ਵਲੋਂ ਦਿੱਲੀ ਵਾਲਿਆਂ ਨੂੰ ਪੰਜਾਬ ਵਿਚ ਵੱਡੀਆਂ ਪੋਸਟਾਂ 'ਤੇ ਕਾਬਜ਼ ਕਰਾਉਣ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੇ ਦਿੱਲੀ ਦੇ ਆਕਾ ਅੱਗੇ ਗੋਡੇ ਟੇਕ ਦਿੱਤੇ ਹਨ । ਉਨ੍ਹਾਂ ਲੁਧਿਆਣਾ ਪੱਛਮੀ ਸੀਟ ਦੀ ਜ਼ਿਮਨੀ ਚੋਣ ਨੂੰ ਸਿਰਫ਼ ਆਸ਼ੂ ਦੀ ਨਹੀਂ, ਪੰਜਾਬ ਦੇ ਭਵਿੱਖ ਦੀ ਲੜਾਈ ਦੱਸਿਆ ।ਧਰਮਵੀਰ ਗਾਂਧੀ ਨੇ ਮਾਨ ਸਰਕਾਰ ਵਲੋਂ ਪੰਜਾਬ ਦੇ ਸਾਧਨਾਂ ਨੂੰ ਦਿੱਲੀ ਅੱਗੇ ਗਹਿਣੇ ਰੱਖਣ ਦੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਆਪ ਨੇ ਪੰਜਾਬ ਦੀ ਆਰਥਿਕਤਾ ਨੂੰ ਵੱਡੀ ਸੱਟ ਮਾਰੀ ਹੈ।

ਪਿਛਲੀ ਖ਼ਬਰ ਅਸਾਮ : ਸੀ.ਬੀ.ਆਈ. ਦੀ ਭ੍ਰਿਸ਼ਟਾਚਾਰ ਵਿਰੋਧੀ ਸ਼ਾਖਾ ਵਲੋਂ ਏਟੀ ਦਾ ਮੈਂਬਰ ਕਨਨ ਸਿੰਘ ਗ੍ਰਿਫ਼ਤਾਰ ਅਗਲੀ ਖ਼ਬਰ ਪੰਜਾਬ ਦੇ ਨੌਜਵਾਨ ਦੀ ਕੈਨੇਡਾ ਦੇ ਐਡਮਿੰਟਨ 'ਚ ਗੋਲੀਆਂ ਮਾਰ ਕੇ ਹੱਤਿਆ