30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2025

ਅਮਰਗੜ੍ਹ ਵਿਖੇ ਭਾਜਪਾ ਦੀ ਵਿਸ਼ਾਲ ਰੈਲੀ ਨੂੰ ਪਾਰਟੀ ਦੇ ਕੌਮੀ ਆਗੂਆਂ ਨੇ ਕੀਤਾ ਸੰਬੋਧਨ

ਅਮਰਗੜ੍ਹ , 8 ਜੂਨ (ਜਤਿੰਦਰ ਮੰਨਵੀ,ਪਵਿੱਤਰ ਸਿੰਘ)-ਪੰਜਾਬ ਅੰਦਰ ਭਾਰਤੀ ਜਨਤਾ ਪਾਰਟੀ ਦੇ ਵੱਧ ਰਹੇ ਸਿਆਸੀ ਕਦਮਾਂ ਦੀ ਆਹਟ ਨੂੰ ਭਾਂਪਦਿਆਂ ਰਾਜਨੀਤਿਕ ਗਲਿਆਰਿਆਂ ਅੰਦਰ ਆਏ ਦਿਨ ਸਰਗਰਮੀਆਂ ...

ਅਜੀਤ ਡੈਸਕ 08-06-2025

ਅਮਰਗੜ੍ਹ , 8 ਜੂਨ (ਜਤਿੰਦਰ ਮੰਨਵੀ,ਪਵਿੱਤਰ ਸਿੰਘ)-ਪੰਜਾਬ ਅੰਦਰ ਭਾਰਤੀ ਜਨਤਾ ਪਾਰਟੀ ਦੇ ਵੱਧ ਰਹੇ ਸਿਆਸੀ ਕਦਮਾਂ ਦੀ ਆਹਟ ਨੂੰ ਭਾਂਪਦਿਆਂ ਰਾਜਨੀਤਿਕ ਗਲਿਆਰਿਆਂ ਅੰਦਰ ਆਏ ਦਿਨ ਸਰਗਰਮੀਆਂ ਵਧ ਰਹੀਆਂ ਹਨ । ਅੱਜ ਵਿਧਾਨ ਸਭਾ ਹਲਕਾ ਅਮਰਗੜ੍ਹ ਅੰਦਰ ਭਾਜਪਾ ਨੇ ਵੱਡਾ ਸਿਆਸੀ ਦਾਅ ਖੇਡਦਿਆਂ ਇਕ ਨਵੇਂ ਰਾਜਨੀਤਕ ਇਨਕਲਾਬ ਦੀ ਸ਼ੁਰੂਆਤ ਕੀਤੀ ਹੈ । ਸੱਭਿਆਚਾਰਕ ਖੇਤਰ ਦੀਆਂ ਪ੍ਰਮੁੱਖ ਸ਼ਖਸੀਅਤਾਂ ਹੀਰਾ ਇੰਟਰਨੈਸ਼ਨਲ ਗਰੁੱਪ ਦੇ ਮਾਲਕ ਹੀਰਾ ਸਿੰਘ ਅਤੇ ਜੱਗੀ ਸਿੰਘ ਨੇ ਭਾਜਪਾ ਦਾ ਕਮਲ ਫੜ ਕੇ ਪਾਰਟੀ ਵਿਚ ਸਮੂਲੀਅਤ ਕਰਨ ਤੋਂ ਬਾਅਦ ਜਿਲ੍ਹਾ ਪ੍ਰਧਾਨ ਅਮਨ ਥਾਪਰ ਦੀ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ਵਲੋਂ ਦਾਣਾ ਮੰਡੀ ਅਮਰਗੜ੍ਹ ਵਿਖੇ ਇਕ ਵਿਸ਼ਾਲ ਰੈਲੀ ਕੀਤੀ ਗਈ। ਜਿੱਥੇ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ , ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ,ਜਨਰਲ ਸਕੱਤਰ ਪੰਜਾਬ ਅਨਿਲ ਸਰੀਨ, ਉਪ ਪ੍ਰਧਾਨ ਫ਼ਤਹਿ ਜੰਗ ਬਾਜਵਾ, ਸ਼ੁਭਾਸ਼ ਸ਼ਰਮਾ, ਹੌਬੀ ਧਾਲੀਵਾਲ, ਐਡਵੋਕੇਟ ਬਿਕਰਮ ਸਿੰਘ ਸਿੱਧੂ ਅਤੇ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਗੇਜਾ ਰਾਮ ਵਾਲਮੀਕਿ ਵਿਸ਼ੇਸ਼ ਤੌਰ ਪਹੁੰਚੇ । ਵਰਕਰਾਂ ਨੂੰ ਸੰਬੋਧਨ ਦੌਰਾਨ ਤਰੁਣ ਚੁੱਘ ਨੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਤਿੱਖੇ ਸ਼ਬਦੀ ਹਮਲੇ ਕਰਦਿਆਂ ਕਿਹਾ ਕਿ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਰਕੇ ਪੰਜਾਬ ਦੇ ਮੁੱਖ ਆਰਥਿਕ ਥੰਮ੍ਹ ਕਿਸਾਨੀ, ਉਦਯੋਗ, ਵਪਾਰ ਅਤੇ ਸੇਵਾ ਖੇਤਰ ਲਗਭਗ ਢਹਿ-ਢੇਰੀ ਹੋ ਚੁੱਕੇ ਹਨ। ਉਨ੍ਹਾਂ ਨੇ ਸੂਬੇ ਵਿਚ ਜੰਗਲ ਰਾਜ ਦਾ ਦੋਸ਼ ਲਾਉਂਦਿਆਂ ਆਪ ਸਰਕਾਰ 'ਤੇ ਨਿਸ਼ਾਨੇ ਸਾਧੇ ਹਨ ।

ਪਿਛਲੀ ਖ਼ਬਰ ਅੱਗ ਦੀ ਲਪੇਟ ਵਿਚ ਆਉਣ ਕਰਕੇ ਇਕ ਵਿਅਕਤੀ ਦੀ ਮੌਤ ਅਗਲੀ ਖ਼ਬਰ ਦੋਵਾਂ ਧਿਰਾਂ ਵਿਚਕਾਰ ਚੱਲ ਰਹੀ ਲੜਾਈ ਨੂੰ ਸ਼ਾਂਤ ਕਰਵਾਉਣ ਗਈ ਪੁਲਿਸ 'ਤੇ ਹਮਲਾ, 54 ਖ਼ਿਲਾਫ਼ ਮੁਕੱਦਮਾ ਦਰਜ