29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2025

ਭਾਰਤੀ ਯੂਥ ਕਾਂਗਰਸ ਦੇ ਮੈਂਬਰਾਂ ਨੇ ਕੇਂਦਰ ਸਰਕਾਰ ਵਿਰੁੱਧ ਕੀਤਾ ਪ੍ਰਦਰਸ਼ਨ

ਨਵੀਂ ਦਿੱਲੀ , 8 ਜੂਨ - ਭਾਰਤੀ ਯੂਥ ਕਾਂਗਰਸ ਨੇ ਅੱਜ ਮੋਦੀ ਸਰਕਾਰ 3.0 ਦੇ ਇਕ ਸਾਲ ਪੂਰੇ ਹੋਣ 'ਤੇ ਕੇਂਦਰ ਸਰਕਾਰ ਦੀਆਂ ਅਸਫਲਤਾਵਾਂ ਅਤੇ ਗ਼ਲਤ ਨੀਤੀਆਂ ਵਿਰੁੱਧ ਪ੍ਰਦਰਸ਼ਨ ਕੀਤਾ। ਇਸ ਮੌਕੇ 'ਤੇ ਭਾਰਤੀ ਯੂਥ ਕਾਂਗਰਸ ...

ਅਜੀਤ ਡੈਸਕ 08-06-2025

ਨਵੀਂ ਦਿੱਲੀ , 8 ਜੂਨ - ਭਾਰਤੀ ਯੂਥ ਕਾਂਗਰਸ ਨੇ ਅੱਜ ਮੋਦੀ ਸਰਕਾਰ 3.0 ਦੇ ਇਕ ਸਾਲ ਪੂਰੇ ਹੋਣ 'ਤੇ ਕੇਂਦਰ ਸਰਕਾਰ ਦੀਆਂ ਅਸਫਲਤਾਵਾਂ ਅਤੇ ਗ਼ਲਤ ਨੀਤੀਆਂ ਵਿਰੁੱਧ ਪ੍ਰਦਰਸ਼ਨ ਕੀਤਾ। ਇਸ ਮੌਕੇ 'ਤੇ ਭਾਰਤੀ ਯੂਥ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਉਦੈ ਭਾਨੂ ਚਿਬ ਨੇ ਕਿਹਾ ਕਿ ਜੇਕਰ ਤੁਸੀਂ ਨਰਿੰਦਰ ਮੋਦੀ ਸਰਕਾਰ ਦੇ 11 ਸਾਲਾਂ ਦੇ ਕਾਰਜਕਾਲ 'ਤੇ ਨਜ਼ਰ ਮਾਰੋ ਤਾਂ ਤੁਹਾਨੂੰ ਕੁਝ ਵੀ ਨਹੀਂ ਦਿਖਾਈ ਦੇਵੇਗਾ । ਪ੍ਰਧਾਨ ਮੰਤਰੀ ਮੋਦੀ ਕਹਿੰਦੇ ਸਨ ਕਿ ਉਹ ਕਾਲਾ ਧਨ ਵਾਪਸ ਲਿਆਉਣਗੇ, ਬੇਰੁਜ਼ਗਾਰੀ ਦੂਰ ਕਰਨਗੇ, ਕਿਸਾਨਾਂ ਦੀ ਆਮਦਨ ਦੁੱਗਣੀ ਕਰਨਗੇ ਪਰ ਉਨ੍ਹਾਂ ਨੇ ਆਤਮ ਸਮਰਪਣ ਕਰ ਦਿੱਤਾ ਹੈ। ਪਿਛਲੇ 11 ਸਾਲਾਂ ਤੋਂ ਕੇਂਦਰ ਦੀ ਇਹ ਭਾਜਪਾ ਸਰਕਾਰ ਦੇਸ਼ ਦੇ ਹਰ ਖੇਤਰ ਨੂੰ ਤਬਾਹ ਕਰ ਰਹੀ ਹੈ। ਮੋਦੀ ਸਰਕਾਰ ਆਪਣੀਆਂ ਘੋਰ ਅਸਫਲਤਾਵਾਂ ਨੂੰ ਛੁਪਾਉਣ ਲਈ ਝੂਠ ਫੈਲਾਉਣ ਦੀ ਆਦੀ ਹੋ ਗਈ ਹੈ। ਲੋਕਾਂ ਨੂੰ 'ਮਨ ਕੀ ਬਾਤ' ਦੱਸਣ ਵਾਲੇ ਪ੍ਰਧਾਨ ਮੰਤਰੀ 11 ਸਾਲਾਂ ਤੱਕ 'ਜਨ ਕੀ ਬਾਤ' ਅਤੇ ਉਨ੍ਹਾਂ ਦੇ ਸਵਾਲਾਂ ਤੋਂ ਭੱਜਦੇ ਰਹੇ।

ਪਿਛਲੀ ਖ਼ਬਰ ਭਗਵੰਤ ਮਾਨ ਵਲੋਂ ਸ਼੍ਰੋਮਣੀ ਕਮੇਟੀ ਸੰਬੰਧੀ ਅਪਮਾਨਜਨਕ ਟਿੱਪਣੀ ਕਰਨਾ ਠੀਕ ਨਹੀਂ - ਐਡਵੋਕੇਟ ਧਾਮੀ ਅਗਲੀ ਖ਼ਬਰ ਰਿਹਾਣਾ ਜੱਟਾਂ ਬੈਂਕ ਡਕੈਤੀ ਦਾ ਮਾਮਲਾ ਹੱਲ , ਇਕ ਦੋਸ਼ੀ 13 ਲੱਖ ਰੁਪਏ ਦੀ ਨਕਦੀ ਤੇ ਪਿਸਤੌਲ ਸਮੇਤ ਗ੍ਰਿਫ਼ਤਾਰ