29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2025

ਭਗਵੰਤ ਮਾਨ ਵਲੋਂ ਸ਼੍ਰੋਮਣੀ ਕਮੇਟੀ ਸੰਬੰਧੀ ਅਪਮਾਨਜਨਕ ਟਿੱਪਣੀ ਕਰਨਾ ਠੀਕ ਨਹੀਂ - ਐਡਵੋਕੇਟ ਧਾਮੀ

ਅੰਮ੍ਰਿਤਸਰ, 8 ਜੂਨ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵਲੋਂ ਸ਼੍ਰੋਮਣੀ ਕਮੇਟੀ ਨੂੰ ‘ਸ਼੍ਰੋਮਣੀ ਗੋਲਕ ਪ੍ਰਬੰਧਕ ਕਮੇਟੀ’ ਆਖਣ ‘ਤੇ ਤਿੱਖੀ ...

ਅਜੀਤ ਡੈਸਕ 08-06-2025

ਅੰਮ੍ਰਿਤਸਰ, 8 ਜੂਨ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵਲੋਂ ਸ਼੍ਰੋਮਣੀ ਕਮੇਟੀ ਨੂੰ ‘ਸ਼੍ਰੋਮਣੀ ਗੋਲਕ ਪ੍ਰਬੰਧਕ ਕਮੇਟੀ’ ਆਖਣ ‘ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਹੈ ਕਿ ਮੁੱਖ ਮੰਤਰੀ ਦੀ ਇਹ ਟਿੱਪਣੀ ਨਿਰਅਧਾਰ, ਸਿੱਖਾਂ ਦੀਆਂ ਭਾਵਨਾਵਾਂ ਨੂੰ ਸੱਟ ਮਾਰਨ ਵਾਲੀ ਅਤੇ ਸਿੱਖ ਕੌਮ ਦੀ ਸਭ ਤੋਂ ਵੱਡੀ ਧਾਰਮਿਕ ਸੰਸਥਾ ਦੀ ਬੇਅਦਬੀ ਕਰਨ ਵਾਲੀ ਹੈ। ਇਸ ਨੇ ਭਗਵੰਤ ਮਾਨ ਦੀ ਬੌਧਿਕ ਕੰਗਾਲੀ ਦਾ ਸਬੂਤ ਦੇਣ ਦੇ ਨਾਲ ਨਾਲ ਉਸ ਦੀ ਹਾਉਮੈ ਅਤੇ ਹੌਲੇ ਪੱਧਰ ਦੀ ਪਹੁੰਚ ਨੂੰ ਵੀ ਉਜਾਗਰ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਅਕਾਲੀ ਲਹਿਰ ਨੇ ਸਦਾ ਸਿੱਖਾਂ ਤੇ ਪੰਜਾਬ ਦੀ ਭਲਾਈ ਲਈ ਲੜਾਈਆਂ ਲੜੀਆਂ। ਅਕਾਲੀ ਯੋਧੀਆਂ ਨੇ ਨਾ ਕੇਵਲ ਦੇਸ਼ ਦੀ ਆਜ਼ਾਦੀ ਲਈ ਆਪਣਾ ਖੂਨ ਵਹਾਇਆ, ਸਗੋਂ ਐਮਰਜੰਸੀ ਵਰਗੇ ਅਧਿਕਾਰ ਖੋਹਣ ਵਾਲੇ ਦੌਰਾਂ ਵਿਚ ਵੀ ਸੰਵਿਧਾਨਕ ਅਧਿਕਾਰਾਂ ਦੀ ਰੱਖਿਆ ਲਈ ਅਣਖ ਨਾਲ ਸੰਘਰਸ਼ ਕੀਤਾ। ਆਪਣੇ ਸੀਮਤ ਸਾਧਨਾਂ ਨਾਲ ਪੰਜਾਬ ਵਿਚ ਲਗਭਗ 100 ਦੇ ਕਰੀਬ ਵਿਦਿਅਕ ਅਦਾਰਿਆਂ ਦੀ ਸਥਾਪਨਾ ਕਰਕੇ ਵਿਦਿਅਕ ਖੇਤਰ ਵਿੱਚ ਇਸ ਖਿੱਤੇ ਅੰਦਰ ਕ੍ਰਾਂਤੀ ਲਿਆਂਦੀ। ਗ਼ਰੀਬ ਤੇ ਪਿਛੜੇ ਵਰਗ ਦੇ ਵਿਦਿਆਰਥੀਆਂ ਲਈ ਵਿੱਤੀ ਸਹਾਇਤਾ ਦੇ ਨਾਲ ਨਾਲ ਮੈਡੀਕਲ ਤੇ ਇੰਜੀਨੀਅਰਿੰਗ ਕਾਲਜਾਂ ਦੀ ਸਥਾਪਨਾ ਰਾਹੀਂ ਉੱਚ ਸਿੱਖਿਆ ਦਾ ਪ੍ਰਬੰਧ ਕਰਨਾ ਸ਼੍ਰੋਮਣੀ ਕਮੇਟੀ ਦੇ ਸਮਾਜ ਹਿੱਤੂ ਯਤਨਾਂ ਦਾ ਹਿੱਸਾ ਹੈ।

ਪਿਛਲੀ ਖ਼ਬਰ ਆਲਟੋ ਕਾਰ ਤੇ ਸਵਿਫ਼ਟ ਦੀ ਆਹਮੋ-ਸਾਹਮਣੇ ਟੱਕਰ , ਔਰਤ ਦੀ ਮੌਤ ਅਗਲੀ ਖ਼ਬਰ ਭਾਰਤੀ ਯੂਥ ਕਾਂਗਰਸ ਦੇ ਮੈਂਬਰਾਂ ਨੇ ਕੇਂਦਰ ਸਰਕਾਰ ਵਿਰੁੱਧ ਕੀਤਾ ਪ੍ਰਦਰਸ਼ਨ