28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2025

ਜਸ਼ਨ ਬਾਵਾ ਸਰਪੰਚ ਖੁਦਕੁਸ਼ੀ ਮਾਮਲੇ ਨੂੰ ਲੈ ਕੇ ਫਿਰੋਜ਼ਪੁਰ-ਫਾਜ਼ਿਲਕਾ ਰੋਡ ਜਾਮ

ਗੁਰੂਹਰਸਹਾਏ (ਫਿਰੋਜ਼ਪੁਰ), 9 ਜੂਨ (ਹਰਚਰਨ ਸਿੰਘ ਸੰਧੂ)-ਗੁਰੂਹਰਸਹਾਏ ਹਲਕੇ ਦੇ ਪਿੰਡ ਤਰਿੱਡਾ...

ਅਜੀਤ ਡੈਸਕ 09-06-2025

ਗੁਰੂਹਰਸਹਾਏ (ਫਿਰੋਜ਼ਪੁਰ),  9 ਜੂਨ (ਹਰਚਰਨ ਸਿੰਘ ਸੰਧੂ)-ਗੁਰੂਹਰਸਹਾਏ ਹਲਕੇ ਦੇ ਪਿੰਡ ਤਰਿੱਡਾ ਤੇ ਨੌਜਵਾਨ ਸਰਪੰਚ ਜਸ਼ਨ ਬਾਵਾ ਦੀ ਖੁਦਕੁਸ਼ੀ ਦੇ ਮਾਮਲੇ ਨੂੰ ਲੈ ਕੇ ਇਨਸਾਫ ਦੀ ਮੰਗ ਕਰਨ ਲਈ ਥਾਣਾ ਲੱਖੋ ਕੇ ਬਹਿਰਾਮ ਵਿਖੇ ਵੱਡੀ ਗਿਣਤੀ ਵਿਚ ਪਹੁੰਚੇ ਲੋਕਾਂ ਨੇ ਧਰਨਾ ਲਾਇਆ ਤੇ ਇਨਸਾਫ ਦੀ ਮੰਗ ਕੀਤੀ। ਇਸ ਮੌਕੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ, ਜਥੇਬੰਦੀਆਂ ਦੇ ਆਗੂਆਂ ਸਮੇਤ ਕਈ ਹੋਰ ਬੁਲਾਰਿਆਂ ਨੇ ਸੰਬੋਧਨ ਕੀਤਾ। ਕੋਈ ਤਿੰਨ ਘੰਟਿਆਂ ਤੋਂ ਵੱਧ ਉਡੀਕ ਕਰਨ ਉਪਰੰਤ ਪ੍ਰਸ਼ਾਸਨ ਨੇ ਕੋਈ ਵੀ ਗੱਲ ਨਹੀਂ ਸੁਣੀ ਸਿਰਫ ਸਿੱਟ ਬਣਾ ਕੇ ਜਾਂਚ ਕਰਨ ਦਾ ਹੀ ਭਰੋਸਾ ਦਿੱਤਾ ਪਰ ਵੱਡੇ ਇਕੱਠ ਦੌਰਾਨ ਲੋਕਾਂ ਨੇ ਥਾਣਾ ਲੱਖੋ ਕੇ‌ ਬਹਿਰਾਮ ਅੱਗੇ ਫਿਰੋਜ਼ਪੁਰ-ਫਾਜ਼ਿਲਕਾ ਸੜਕ ਨੂੰ ਅਣਮਿੱਥੇ ਸਮੇਂ ਲਈ ਜਾਮ ਕਰ ਦਿੱਤਾ ਅਤੇ ਮੰਗ ਕੀਤੀ ਜਾ ਰਹੀ ਹੈ। 

ਪਿਛਲੀ ਖ਼ਬਰ ਲਾਸ਼ ਥਾਣੇ ਬਾਹਰ ਰੱਖ ਕੇ ਕਤਲ ਦਾ ਮੁਕੱਦਮਾ ਦਰਜ ਕਰਨ ਦੀ ਮੰਗ ਅਗਲੀ ਖ਼ਬਰ 2 ਪਿਸਟਲਾਂ, 70 ਹਜ਼ਾਰ ਡਰੱਗ ਮਨੀ ਤੇ ਗੱਡੀ ਸਮੇਤ 3 ਗ੍ਰਿਫਤਾਰ