28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2025

ਰੰਜਿਸ਼ ਨੂੰ ਲੈ ਕੇ ਕਾਰ ਸਵਾਰ 'ਤੇ ਚਲਾਈਆਂ ਗੋਲੀਆਂ, ਇਕ ਜ਼ਖ਼ਮੀ

ਰਾਮਾਂ ਮੰਡੀ, 9 ਜੂਨ (ਤਰਸੇਮ ਸਿੰਗਲਾ)-ਨੇੜਲੇ ਪਿੰਡ ਰਾਮਾਂ ਵਿਖੇ ਬੀਤੇ ਦਿਨੀਂ ਦੋ ਧਿਰਾਂ ਵਿਚਕਾਰ...

ਅਜੀਤ ਡੈਸਕ 09-06-2025

ਰਾਮਾਂ ਮੰਡੀ, 9 ਜੂਨ (ਤਰਸੇਮ ਸਿੰਗਲਾ)-ਨੇੜਲੇ ਪਿੰਡ ਰਾਮਾਂ ਵਿਖੇ ਬੀਤੇ ਦਿਨੀਂ ਦੋ ਧਿਰਾਂ ਵਿਚਕਾਰ ਹੋਈ ਲੜਾਈ ਵਿਚ ਇਕ ਵਿਅਕਤੀ ਦੇ ਜ਼ਖਮੀ ਹੋਣ ਕਾਰਨ ਆਪਸੀ ਰੰਜਿਸ਼ ਤਹਿਤ ਅੱਜ ਦਿਨ-ਦਿਹਾੜੇ ਇਕ ਮੋਟਰਸਾਇਕਲ ਸਵਾਰ ਵਲੋਂ ਕਾਰ ਵਿਚ ਸਵਾਰ ਇਕ ਵਿਅਕਤੀ ਉਤੇ ਉਸ ਸਮੇਂ ਗੋਲੀਆਂ ਚਲਾਈਆਂ ਗਈਆਂ ਜਦੋਂ ਉਹ ਆਪਣੀ ਕਾਰ ਰਾਹੀਂ ਆਪਣੇ ਘਰ ਦੇ ਗੇਟ ਅੱਗੇ ਪਹੁੰਚਿਆ ਸੀ। ਗੋਲੀਆਂ ਨਾਲ ਕਾਰ ਸਵਾਰ ਜ਼ਖ਼ਮੀ ਹੋ ਗਿਆ, ਜਿਸਨੂੰ ਇਲਾਜ ਲਈ ਤਲਵੰਡੀ ਸਾਬੋ ਲਿਜਾਇਆ ਗਿਆ ਹੈ। ਖਬਰ ਭੇਜੇ ਜਾਣ ਤੱਕ ਰਾਮਾਂ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। 

ਪਿਛਲੀ ਖ਼ਬਰ ਭਾਰਤੀਆਂ ਦੇ ਸਾਊਦੀ ਅਰਬ ਦੀ ਯਾਤਰਾ ’ਤੇ ਕੋਈ ਪਾਬੰਦੀ ਨਹੀਂ- ਵਿਦੇਸ਼ ਮੰਤਰਾਲਾ ਅਗਲੀ ਖ਼ਬਰ ਲਾਸ਼ ਥਾਣੇ ਬਾਹਰ ਰੱਖ ਕੇ ਕਤਲ ਦਾ ਮੁਕੱਦਮਾ ਦਰਜ ਕਰਨ ਦੀ ਮੰਗ