28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2025

ਨਹਿਰ ’ਚ ਛਾਲ ਮਾਰ ਆਤਮਹੱਤਿਆ ਕਰਨ ਵਾਲੇ ਨੌਜਵਾਨ ਦੇ ਪਰਿਵਾਰ ਨੇ ਹਾਈਵੇਅ ਕੀਤਾ ਜਾਮ

ਗੁਰਦਾਸਪੁਰ, 9 ਜੂਨ (ਗੁਰਪ੍ਰਤਾਪ ਸਿੰਘ)- 5 ਦਿਨ ਪਹਿਲਾਂ ਗੁਰਦਾਸਪੁਰ ਦੇ ਪਿੰਡ ਬੱਬੇਹਾਲੀ ਵਿਚ ਇਕ ਨੌਜਵਾਨ ਰਣਦੀਪ ਸਿੰਘ ਨੇ ਪਿੰਡ ਦੇ ਹੀ ਵਿਅਕਤੀ ਨਿਸ਼ਾਨ ਸਿੰਘ ਤੋਂ ਦੁਖੀ ਹੋ....

ਅਜੀਤ ਡੈਸਕ 09-06-2025

ਗੁਰਦਾਸਪੁਰ, 9 ਜੂਨ (ਗੁਰਪ੍ਰਤਾਪ ਸਿੰਘ)- 5 ਦਿਨ ਪਹਿਲਾਂ ਗੁਰਦਾਸਪੁਰ ਦੇ ਪਿੰਡ ਬੱਬੇਹਾਲੀ ਵਿਚ ਇਕ ਨੌਜਵਾਨ ਰਣਦੀਪ ਸਿੰਘ ਨੇ ਪਿੰਡ ਦੇ ਹੀ ਵਿਅਕਤੀ ਨਿਸ਼ਾਨ ਸਿੰਘ ਤੋਂ ਦੁਖੀ ਹੋ ਕੇ ਨਹਿਰ ਵਿਚ ਛਾਲ ਮਾਰ ਕੇ ਆਤਮ-ਹੱਤਿਆ ਕਰ ਲਈ ਸੀ। ਛਾਲ ਮਾਰਨ ਤੋਂ ਪਹਿਲਾਂ ਨੌਜਵਾਨ ਵਲੋਂ ਆਪਣੇ ਦੋਸਤਾਂ ਨੂੰ ਸੋਸ਼ਲ ਮੀਡੀਆ ’ਤੇ ਇਸ ਸੰਬੰਧੀ ਇਕ ਵੀਡੀਓ ਵੀ ਬਣਾ ਕੇ ਭੇਜੀ ਗਈ ਸੀ। ਪੁਲਿਸ ਵਲੋਂ ਉਕਤ ਵਿਅਕਤੀ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਸੀ, ਪਰ ਅਜੇ ਤੱਕ ਉਸ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ, ਜਿਸ ਕਰਕੇ ਪਰਿਵਾਰ ਨੇ ਮ੍ਰਿਤਕ ਦੀ ਦੇਹ ਨੂੰ ਬਬਰੀ ਬਾਈਪਾਸ ’ਤੇ ਰੱਖ ਕੇ ਜੰਮੂ ਅੰਮ੍ਰਿਤਸਰ ਨੈਸ਼ਨਲ ਹਾਈਵੇ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਕਿਹਾ ਕਿ ਉਨ੍ਹਾਂ ਦੇ ਪੁੱਤਰ ਨੂੰ ਧਮਕਾਉਣ ਵਾਲੇ ਵਿਅਕਤੀ ਨੂੰ ਜਲਦ ਗ੍ਰਿਫਤਾਰ ਕੀਤਾ ਜਾਵੇ। ਉਹਨਾਂ ਕਿਹਾ ਕਿ ਜਦੋਂ ਤੱਕ ਉਹਨਾਂ ਦੇ ਪੁੱਤਰ ਦੇ ਹੱਤਿਆਰੇ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਂਦਾ, ਉਦੋਂ ਤੱਕ ਉਹ ਅੰਤਿਮ ਸੰਸਕਾਰ ਨਹੀਂ ਕਰਨਗੇ।

ਪਿਛਲੀ ਖ਼ਬਰ ਯੂ-ਟਿਊਬਰ ਜਸਬੀਰ ਸਿੰਘ ਨੂੰ ਮੁਹਾਲੀ ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ ਅਗਲੀ ਖ਼ਬਰ ਭਾਰਤੀਆਂ ਦੇ ਸਾਊਦੀ ਅਰਬ ਦੀ ਯਾਤਰਾ ’ਤੇ ਕੋਈ ਪਾਬੰਦੀ ਨਹੀਂ- ਵਿਦੇਸ਼ ਮੰਤਰਾਲਾ