27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2025

ਸ਼੍ਰੋਮਣੀ ਕਮੇਟੀ ਅਧਿਕਾਰੀਆਂ ਤੇ ਮੁਲਾਜ਼ਮਾਂ ਨੇ ਪੰਥਕ ਏਕਤਾ ਤੇ ਚੜ੍ਹਦੀ ਕਲਾ ਲਈ ਕੀਤੀ ਅਰਦਾਸ

ਅੰਮ੍ਰਿਤਸਰ, 9 ਜੂਨ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਦਰਬਾਰ ਸਾਹਿਬ ਅਤੇ ਧਰਮ ਪ੍ਰਚਾਰ...

ਅਜੀਤ ਡੈਸਕ 09-06-2025

ਅੰਮ੍ਰਿਤਸਰ, 9 ਜੂਨ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਦਰਬਾਰ ਸਾਹਿਬ ਅਤੇ ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਕਮੇਟੀ ਵਲੋਂ ਪੰਥਕ ਏਕਤਾ ਅਤੇ ਸਿੱਖ ਪੰਥ ਦੀ ਚੜ੍ਹਦੀ ਕਲਾ ਲਈ ਪਰਸੋਂ ਤੋਂ ਰਖਵਾਏ ਸ੍ਰੀ ਅਖੰਡ ਪਾਠ ਸਾਹਿਬ ਦੇ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭੋਗ ਪਾਏ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨੇਜਰ ਭਗਵੰਤ ਸਿੰਘ ਧੰਗੇੜਾ, ਸਕੱਤਰ ਪ੍ਰਤਾਪ ਸਿੰਘ ਅਤੇ ਓ.ਐਸ.ਡੀ. ਸਤਬੀਰ ਸਿੰਘ ਧਾਮੀ ਸਮੇਤ ਹੋਰ ਸ਼੍ਰੋਮਣੀ ਕਮੇਟੀ ਅਧਿਕਾਰੀ ਅਤੇ ਕਰਮਚਾਰੀ ਵੱਡੀ ਗਿਣਤੀ ਵਿਚ ਸ਼ਾਮਿਲ ਸਨ। 

ਪਿਛਲੀ ਖ਼ਬਰ ਵਿਧਾਇਕਾ ਭਰਾਜ ਵਲੋਂ ਪਿੰਡ ਬਾਲੀਆਂ, ਭਿੰਡਰਾਂ ਤੇ ਕਾਲਾਝਾੜ ਵਿਖੇ ਖਾਲਾਂ ਤੇ ਪਾਈਪ ਲਾਈਨਾਂ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਹਲਕਾ ਕੋਆਰਡੀਨੇਟਰਾਂ ਦੀ ਸੂਚੀ ਜਾਰੀ