27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2025

ਚੋਣ ਰੰਜਿਸ਼ ਨੂੰ ਲੈ ਕੇ ਮਹਿਲਾ ਸਰਪੰਚ ਦੇ ਲੜਕੇ ਨੂੰ ਮਾਰੀ ਗੋਲੀ, ਗੰਭੀਰ ਜ਼ਖਮੀ

ਕਪੂਰਥਲਾ, 9 ਜੂਨ (ਅਮਨਜੋਤ ਸਿੰਘ ਵਾਲੀਆ)-ਪਿੰਡ ਲੱਖਣ ਕਲਾਂ ਵਿਖੇ ਸਰਪੰਚੀ ਚੋਣਾਂ ਦੀ ਰੰਜਿਸ਼ ਨੂੰ ਲੈ ਕੇ...

ਅਜੀਤ ਡੈਸਕ 09-06-2025

ਕਪੂਰਥਲਾ, 9 ਜੂਨ (ਅਮਨਜੋਤ ਸਿੰਘ ਵਾਲੀਆ)-ਪਿੰਡ ਲੱਖਣ ਕਲਾਂ ਵਿਖੇ ਸਰਪੰਚੀ ਚੋਣਾਂ ਦੀ ਰੰਜਿਸ਼ ਨੂੰ ਲੈ ਕੇ ਕੁਝ ਵਿਅਕਤੀਆਂ ਵਲੋਂ ਮਹਿਲਾ ਸਰਪੰਚ ਦੇ ਲੜਕੇ 'ਤੇ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਕਾਰਨ ਲੜਕਾ ਗੰਭੀਰ ਜ਼ਖਮੀ ਹੋ ਗਿਆ, ਜਿਸਨੂੰ ਉਸਦੇ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ ਹੈ। 

ਐਮਰਜੈਂਸੀ ਵਾਰਡ ਵਿਚ ਜ਼ੇਰੇ ਇਲਾਜ ਪਵਿੱਤਰ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਲੱਖਣ ਕਲਾਂ ਪੱਤੀ ਖ਼ਿਜਰਪੁਰ ਨੇ ਦੱਸਿਆ ਕਿ ਉਸਦੀ ਮਾਤਾ ਤਜਿੰਦਰ ਕੌਰ ਜੋ ਕਿ ਪਿੰਡ ਦੀ ਮੌਜੂਦਾ ਸਰਪੰਚ ਹੈ ਤੇ ਉਸਦੇ ਪਿੰਡ ਦੇ ਹੀ ਕੁਝ ਵਿਅਕਤੀਆਂ ਨੇ ਚੋਣਾਂ ਦੀ ਪੁਰਾਣੀ ਰੰਜਿਸ਼ ਕਾਰਨ ਉਸਨੂੰ ਧੋਖੇ ਨਾਲ ਅਕੈਡਮੀ ਵਿਖੇ ਸੱਦਿਆ ਜਦੋਂ ਉਹ ਉਥੇ ਪਹੁੰਚਿਆਂ ਤਾਂ ਪਹਿਲਾਂ ਤੋਂ ਮੌਜੂਦ ਕੁਝ ਵਿਅਕਤੀਆਂ ਨੇ ਉਸ 'ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਵਿਚੋਂ ਇਕ ਗੋਲੀ ਉਸਦੇ ਸਿਰ ਦੇ ਕੋਲ ਲੰਘੀ ਤੇ ਦੂਸਰੀ ਉਸਦੀ ਬਾਂਹ ਵਿਚ ਲੱਗੀ। ਡੀ.ਐਸ.ਪੀ. ਦੀਪ ਕਰਨ ਸਿੰਘ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਦੱਸਿਆ ਕਿ ਇਸ ਸਬੰਧੀ ਜਾਂਚ ਕੀਤੀ ਜਾ ਰਹੀ ਹੈ ਜੋ ਵੀ ਦੋਸ਼ੀ ਪਾਇਆ ਗਿਆ, ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

ਪਿਛਲੀ ਖ਼ਬਰ ਮਨੀਪੁਰ : 55.52 ਕਰੋੜ ਰੁਪਏ ਦੇ ਨਸ਼ੀਲੇ ਪਦਾਰਥਾਂ ਤੇ ਨਕਦੀ ਸਮੇਤ 5 ਕਾਬੂ ਅਗਲੀ ਖ਼ਬਰ ਭਾਰਤ ਤੇ ਨਾਮੀਬੀਆ ਵਲੋਂ ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ 'ਤੇ ਚਰਚਾ