ਭੰਡਾਲ ਬੇਟ, 9 ਜੂਨ (ਜੋਗਿੰਦਰ ਸਿੰਘ ਜਾਤੀਕੇ)-ਜ਼ਿਲ੍ਹਾ ਕਪੂਰਥਲਾ ਦੇ ਪਿੰਡ ਭੰਡਾਲ ਬੇਟ ਵਿਖੇ ਦੋ ਧੜਿਆਂ ਦਰਮਿਆਨ ਆਹਮੋ-ਸਾਹਮਣੇ ਗੋਲੀਆਂ ਚੱਲੀਆਂ ਹਨ। ਘਟਨਾ ਸਥਾਨ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਭੰਡਾਲ ਬੇਟ ਵਾਸੀ ਦੋ ਧੜਿਆਂ ਦਰਮਿਆਨ ਸ਼ਾਮਲਾਟ ਜ਼ਮੀਨ ਨੂੰ ਲੈ ਕੇ ਪੁਰਾਣੀ ਰੰਜਿਸ਼ ਚੱਲਦੀ ਆ ਰਹੀ ਹੈ, ਜਿਸ ਨੇ ਅੱਜ ਅਚਾਨਕ ਖਤਰਨਾਕ ਰੂਪ ਅਖ਼ਤਿਆਰ ਕਰ ਲਿਆ ਤੇ ਦੇਖਦੇ ਹੀ ਦੇਖਦੇ ਦੋਵੇਂ ਧੜੇ ਸਥਾਨਕ ਦਾਣਾ ਮੰਡੀ ਵਿਚ ਆਹਮੋ-ਸਾਹਮਣੇ ਹੋ ਗਏ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਮੌਕੇ ਉਤੇ ਪਹੁੰਚੇ ਥਾਣਾ ਢਿੱਲਵਾਂ ਮੁਖੀ ਨੇ ਜਾਂਚ ਆਰੰਭ ਕਰ ਦਿੱਤੀ ਹੈ। ਸੂਤਰਾਂ ਤੋਂ ਪਤਾ ਚੱਲਿਆ ਹੈ ਕਿ ਇਸ ਘਟਨਾ ਵਿਚ ਜ਼ਖ਼ਮੀ ਹੋਏ ਵਿਅਕਤੀਆਂ ਨੂੰ ਸਿਵਲ ਹਸਪਤਾਲ ਕਪੂਰਥਲਾ ਵਿਖੇ ਭਰਤੀ ਕਰਵਾਇਆ ਗਿਆ ਹੈ।
ਤਾਜ਼ਾ ਖ਼ਬਰਾਂ
Free
ਸ਼ਾਮਲਾਤ ਜ਼ਮੀਨ ਦੀ ਰੰਜਿਸ਼ ਨੂੰ ਲੈ ਕੇ 2 ਧੜਿਆਂ ਵਿਚਾਲੇ ਚੱਲੀਆਂ ਗੋਲੀਆਂ
ਭੰਡਾਲ ਬੇਟ, 9 ਜੂਨ (ਜੋਗਿੰਦਰ ਸਿੰਘ ਜਾਤੀਕੇ)-ਜ਼ਿਲ੍ਹਾ ਕਪੂਰਥਲਾ ਦੇ ਪਿੰਡ ਭੰਡਾਲ ਬੇਟ ਵਿਖੇ ਦੋ ਧੜਿਆਂ...
ਅਜੀਤ ਡੈਸਕ
09-06-2025