ਹੰਡਿਆਇਆ/ਬਰਨਾਲਾ, 9 ਜੂਨ (ਗੁਰਜੀਤ ਸਿੰਘ ਖੁੱਡੀ )-ਹੰਡਿਆਇਆ ਨੇੜਲੇ ਪਿੰਡ ਧਨੌਲਾ ਖੁਰਦ ਦੇ ਨੌਜਵਾਨ ਦੀ ਭੇਤਭਰੀ ਹਾਲਤ ਵਿਚ ਮੌਤ ਹੋਣ ਦੀ ਖਬਰ ਹੈl ਇਸ ਸਬੰਧੀ ਪੁਲਿਸ ਚੌਕੀ ਹੰਡਿਆਇਆ ਦੇ ਏ.ਐਸ.ਆਈ. ਬੂਟਾ ਸਿੰਘ ਨੇ ਦੱਸਿਆ ਕਿ ਬਰਨਾਲਾ-ਮਾਨਸਾ ਰੋਡ ਉਤੇ ਧਨੌਲਾ ਖੁਰਦ ਤੋਂ ਕੁਝ ਦੂਰੀ ਉਤੇ ਖਤਾਨਾਂ ਵਿਚ ਇਕ ਲਾਸ਼ ਮਿਲਣ ਦੀ ਸੂਚਨਾ ਪ੍ਰਾਪਤ ਹੋਈ ਸੀ, ਜਿਸ ਦੀ ਪਛਾਣ ਬਲਜਿੰਦਰ ਸਿੰਘ ਉਰਫ ਗਾਂਧੀ (25) ਪੁੱਤਰ ਸੱਤਪਾਲ ਸਿੰਘ ਉਰਫ ਸੱਤੀ ਵਾਸੀ ਧਨੌਲਾ ਖੁਰਦ ਵਜੋਂ ਹੋਈ ਹੈl ਉਨ੍ਹਾਂ ਆਖਿਆ ਕਿ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਬਰਨਾਲਾ ਦੀ ਮੋਰਚਰੀ ਵਿਚ ਰੱਖਿਆ ਗਿਆ ਹੈl ਮ੍ਰਿਤਕ ਪਿਛਲੇ ਕੁਝ ਸਮੇਂ ਤੋਂ ਨਸ਼ੇ ਕਰਨ ਦਾ ਆਦੀ ਦੱਸਿਆ ਜਾ ਰਿਹਾ ਹੈ l
ਤਾਜ਼ਾ ਖ਼ਬਰਾਂ
Free
ਭੇਤਭਰੀ ਹਾਲਤ 'ਚ ਨੌਜਵਾਨ ਦੀ ਮੌਤ
ਹੰਡਿਆਇਆ/ਬਰਨਾਲਾ, 9 ਜੂਨ (ਗੁਰਜੀਤ ਸਿੰਘ ਖੁੱਡੀ )-ਹੰਡਿਆਇਆ ਨੇੜਲੇ ਪਿੰਡ ਧਨੌਲਾ ਖੁਰਦ ਦੇ ਨੌਜਵਾਨ ਦੀ...
ਅਜੀਤ ਡੈਸਕ
09-06-2025