25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2025

ਪ੍ਰਧਾਨ ਮੰਤਰੀ ਮੋਦੀ ਨੂੰ ਟਰੰਪ ਨਾਲ ਕਰਨੀ ਚਾਹੀਦੀ ਹੈ ਗੱਲ- ਕਾਂਗਰਸ

ਨਵੀਂ ਦਿੱਲੀ, 10 ਜੂਨ- ਕਾਂਗਰਸ ਨੇ ਅੱਜ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭਾਰਤੀਆਂ ਵਿਰੁੱਧ ਦੁਰਵਿਵਹਾਰ ਅਤੇ ਅੱਤਿਆਚਾਰਾਂ ’ਤੇ ਦਖਲਅੰਦਾਜ਼ੀ ਦੀ ਅਪੀਲ ਕਰਨ ਲਈ....

ਅਜੀਤ ਡੈਸਕ 10-06-2025

ਨਵੀਂ ਦਿੱਲੀ, 10 ਜੂਨ- ਕਾਂਗਰਸ ਨੇ ਅੱਜ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭਾਰਤੀਆਂ ਵਿਰੁੱਧ ਦੁਰਵਿਵਹਾਰ ਅਤੇ ਅੱਤਿਆਚਾਰਾਂ ’ਤੇ ਦਖਲਅੰਦਾਜ਼ੀ ਦੀ ਅਪੀਲ ਕਰਨ ਲਈ ਤੁਰੰਤ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਗੱਲ ਕਰਨੀ ਚਾਹੀਦੀ ਹੈ। ਉਨ੍ਹਾਂ ਇਹ ਗੱਲ ਇਕ ਵੀਡੀਓ, ਜਿਸ ਵਿਚ ਇਕ ਭਾਰਤੀ ਵਿਦਿਆਰਥੀ ਨੂੰ ਅਮਰੀਕੀ ਹਵਾਈ ਅੱਡੇ ’ਤੇ ਹੱਥਕੜੀ ਲਗਾ ਕੇ ਫਰਸ਼ ’ਤੇ ਡਿੱਗਿਆ ਦਿਖਾਇਆ ਗਿਆ ਹੈ, ਦੇ ਸਾਹਮਣੇ ਆਉਣ ਤੋਂ ਬਾਅਦ ਕਹੀ। ਦੱਸ ਦੇਈਏ ਕਿ ਨਿਊਯਾਰਕ ਵਿਚ ਭਾਰਤ ਦੇ ਕੌਂਸਲੇਟ ਜਨਰਲ ਨੇ ਕਿਹਾ ਹੈ ਕਿ ਉਹ ਨੌਜਵਾਨ ਭਾਰਤੀ ਵਿਅਕਤੀ ਨੂੰ ਹੱਥਕੜੀ ਲਗਾ ਕੇ ਕਥਿਤ ਤੌਰ ’ਤੇ ਦੇਸ਼ ਨਿਕਾਲਾ ਦਿੱਤੇ ਜਾਣ ਵਾਲੇ ਵੀਡੀਓ ਦੇ ਆਨਲਾਈਨ ਸਾਹਮਣੇ ਆਉਣ ਤੋਂ ਬਾਅਦ ਸਥਾਨਕ ਅਧਿਕਾਰੀਆਂ ਦੇ ਸੰਪਰਕ ਵਿਚ ਹੈ। ਕਾਂਗਰਸ ਦੇ ਜਨਰਲ ਸਕੱਤਰ ਇੰਚਾਰਜ ਸੰਚਾਰ ਜੈ ਰਾਮ ਰਮੇਸ਼ ਨੇ ਦੋਸ਼ ਲਗਾਇਆ ਕਿ ਮੋਦੀ ਸਰਕਾਰ ਭਾਰਤ ਅਤੇ ਭਾਰਤੀਆਂ ਦੇ ਸਨਮਾਨ ਦੀ ਰੱਖਿਆ ਕਰਨ ਵਿਚ ਲਗਾਤਾਰ ਅਸਫ਼ਲ ਰਹੀ ਹੈ।

 

ਪਿਛਲੀ ਖ਼ਬਰ ਆਸਟ੍ਰੀਆ: ਸਕੂਲ ’ਚ ਹੋਈ ਗੋਲੀਬਾਰੀ ਅਗਲੀ ਖ਼ਬਰ ਨਸ਼ਾ ਤਸਕਰ ਵਲੋਂ ਕੀਤੀ ਨਜਾਇਜ਼ ਉਸਾਰੀ ਨੂੰ ਢਾਹਿਆ