26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2025

ਪੰਜਾਬ ’ਚ 47 ਡਿਗਰੀ ਤੋਂ ਟੱਪਿਆ ਤਾਪਮਾਨ

ਚੰਡੀਗੜ੍ਹ, 11 ਜੂਨ- ਪੰਜਾਬ ਵਿਚ ਭਿਆਨਕ ਗਰਮੀ ਦਾ ਦੌਰ ਜਾਰੀ ਹੈ। ਪਿਛਲੇ 24 ਘੰਟਿਆਂ ਵਿਚ ਸੂਬੇ ਦੇ ਤਾਪਮਾਨ ਵਿਚ 0.3 ਡਿਗਰੀ ਦਾ ਵਾਧਾ ਹੋਇਆ ਹੈ, ਜੋ ਕਿ ਆਮ ਨਾਲੋਂ 5.4....

ਅਜੀਤ ਡੈਸਕ 11-06-2025

ਚੰਡੀਗੜ੍ਹ, 11 ਜੂਨ- ਪੰਜਾਬ ਵਿਚ ਭਿਆਨਕ ਗਰਮੀ ਦਾ ਦੌਰ ਜਾਰੀ ਹੈ। ਪਿਛਲੇ 24 ਘੰਟਿਆਂ ਵਿਚ ਸੂਬੇ ਦੇ ਤਾਪਮਾਨ ਵਿਚ 0.3 ਡਿਗਰੀ ਦਾ ਵਾਧਾ ਹੋਇਆ ਹੈ, ਜੋ ਕਿ ਆਮ ਨਾਲੋਂ 5.4 ਡਿਗਰੀ ਵੱਧ ਹੈ। ਬਠਿੰਡਾ ਸਭ ਤੋਂ ਗਰਮ ਰਿਹਾ ਹੈ, ਇਥੇ ਤਾਪਮਾਨ 47.6 ਡਿਗਰੀ ਦਰਜ ਕੀਤਾ ਗਿਆ ਹੈ। ਸੂਬੇ ਦੇ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 43 ਡਿਗਰੀ ਤੋਂ ਉੱਪਰ ਬਣਿਆ ਹੋਇਆ ਹੈ। ਅੱਜ 18 ਜ਼ਿਲ੍ਹਿਆਂ ਵਿਚ ਹੀਟਵੇਵ ਦਾ ਅਲਰਟ ਜਾਰੀ ਕੀਤਾ ਗਿਆ ਹੈ। ਰਾਤ ਨੂੰ ਵੀ ਗਰਮੀ ਵਧਣ ਦੀ ਸੰਭਾਵਨਾ ਹੈ। ਇਹ ਸਥਿਤੀ 12 ਜੂਨ ਤੱਕ ਬਣੀ ਰਹਿ ਸਕਦੀ ਹੈ, ਜਿਸ ਤੋਂ ਬਾਅਦ ਮੀਂਹ ਪੈਣ ਦੀ ਉਮੀਦ ਹੈ। ਦੱਸ ਦੇਈਏ ਕਿ 13 ਸਾਲਾਂ ਬਾਅਦ ਇੰਨੀ ਭਿਆਨਕ ਗਰਮੀ ਪੈ ਰਹੀ ਹੈ।

ਪਿਛਲੀ ਖ਼ਬਰ ਮੁੜ ਮੁਲਤਵੀ ਹੋਈ ਸ਼ੁਭਾਂਸ਼ੂ ਸ਼ੁਕਲਾ ਦੀ ਆਈ.ਐਸ.ਐਸ. ਲਈ ਰਵਾਨਗੀ ਅਗਲੀ ਖ਼ਬਰ ⭐ਮਾਣਕ-ਮੋਤੀ ⭐