27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2025

ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਲਿਖੀ ਚਿੱਠੀ

ਨਵੀਂ ਦਿੱਲੀ, 11 ਜੂਨ- ਲੋਕ ਸਭਾ ਦੇ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਹੋਸਟਲ ਦੀਆਂ ਸਥਿਤੀਆਂ ਵਿਚ ਸੁਧਾਰ....

ਅਜੀਤ ਡੈਸਕ 11-06-2025

ਨਵੀਂ ਦਿੱਲੀ, 11 ਜੂਨ- ਲੋਕ ਸਭਾ ਦੇ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਹੋਸਟਲ ਦੀਆਂ ਸਥਿਤੀਆਂ ਵਿਚ ਸੁਧਾਰ ਅਤੇ ਹਾਸ਼ੀਏ ’ਤੇ ਪਏ ਭਾਈਚਾਰਿਆਂ ਦੇ ਵਿਦਿਆਰਥੀਆਂ ਲਈ ਸਮੇਂ ਸਿਰ ਸਕਾਲਰਸ਼ਿਪ ਦੇਣ ਲਈ ਇਕ ਪੱਤਰ ਲਿਖਿਆ ਹੈ। ਉਨ੍ਹਾਂ ਕਿਹਾ ਕਿ ਮੈਂ ਕੁਝ ਮਹੱਤਵਪੂਰਨ ਮੁੱਦਿਆਂ ਨੂੰ ਹੱਲ ਕਰਨ ਲਈ ਬੇਨਤੀ ਕਰਦਾ ਹਾਂ, ਜੋ ਹਾਸ਼ੀਏ ’ਤੇ ਧੱਕੇ ਭਾਈਚਾਰਿਆਂ ਦੇ 90 ਫ਼ੀਸਦੀ ਵਿਦਿਆਰਥੀਆਂ ਲਈ ਸਿੱਖਿਆ ਦੇ ਮੌਕਿਆਂ ਵਿਚ ਰੁਕਾਵਟ ਪਾਉਂਦੇ ਹਨ। ਉਨ੍ਹਾਂ ਕਿਹਾ ਕਿ ਮੈਨੂੰ ਯਕੀਨ ਹੈ ਕਿ ਤੁਸੀਂ ਮੇਰੀ ਚਿੱਠੀ ਨਾਲ ਸਹਿਮਤ ਹੋਵਗੇ।

ਪਿਛਲੀ ਖ਼ਬਰ ਤੇਜ਼ ਰਫ਼ਤਾਰ ਕਾਰ ਨੇ ਦਰੜਿਆ 13 ਸਾਲਾਂ ਬੱਚਾ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਨੇ ਸ਼ਰਧਾ ਉਤਸ਼ਾਹ ਸਹਿਤ ਮਨਾਇਆ ਭਗਤ ਕਬੀਰ ਜੀ ਦਾ ਜਨਮ ਦਿਹਾੜਾ