28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2025

ਕਾਂਜਲੀ ਨੇੜੇ ਹਾਦਸੇ 'ਚ ਜ਼ਖਮੀ ਵਿਅਕਤੀ ਦੀ ਇਲਾਜ ਦੌਰਾਨ ਮੌਤ

ਕਪੂਰਥਲਾ, 11 ਜੂਨ (ਅਮਨਜੋਤ ਸਿੰਘ ਵਾਲੀਆ)-ਕਾਂਜਲੀ ਨੇੜੇ ਬੀਤੀ 9 ਜੂਨ ਨੂੰ ਇਕ ਨਿੱਜੀ ਬੱਸ ਵਲੋਂ ਮੋਟਰਸਾਈਕਲ ਚਾਲਕ ਨੂੰ ਟੱਕਰ...

ਅਜੀਤ ਡੈਸਕ 11-06-2025

ਕਪੂਰਥਲਾ, 11 ਜੂਨ (ਅਮਨਜੋਤ ਸਿੰਘ ਵਾਲੀਆ)-ਕਾਂਜਲੀ ਨੇੜੇ ਬੀਤੀ 9 ਜੂਨ ਨੂੰ ਇਕ ਨਿੱਜੀ ਬੱਸ ਵਲੋਂ ਮੋਟਰਸਾਈਕਲ ਚਾਲਕ ਨੂੰ ਟੱਕਰ ਮਾਰੇ ਜਾਣ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ ਸੀ, ਜਿਸਦੀ ਨਿੱਜੀ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਏ.ਐਸ.ਆਈ. ਹਰਜੀਤ ਸਿੰਘ ਨੇ ਦੱਸਿਆ ਕਿ ਲਖਵਿੰਦਰ ਸਿੰਘ ਪੁੱਤਰ ਸਰਦੂਲ ਸਿੰਘ ਵਾਸੀ ਪਿੰਡ ਡੋਗਰਾਵਾਲ ਸ਼ਾਮ ਸਮੇਂ ਘਰੇਲੂ ਸਾਮਾਨ ਲੈ ਕੇ ਆਪਣੇ ਪਿੰਡ ਜਾ ਰਿਹਾ ਸੀ ਤਾਂ ਕਾਂਜਲੀ ਨੇੜੇ ਇਕ ਨਿੱਜੀ ਬੱਸ ਵਲੋਂ ਟੱਕਰ ਮਾਰੇ ਜਾਣ ਕਾਰਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ, ਜਿਸ ਦਾ ਸੁਭਾਨਪੁਰ ਦੇ ਇਕ ਨਿੱਜੀ ਹਸਪਤਾਲ ਵਿਚ ਇਲਾਜ ਜਾਰੀ ਸੀ। ਉਨ੍ਹਾਂ ਦੱਸਿਆ ਕਿ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾਘਰ ਵਿਚ ਰਖਵਾ ਦਿੱਤਾ ਗਿਆ ਹੈ ਅਤੇ ਥਾਣਾ ਸਿਟੀ ਵਿਚ ਮਾਮਲਾ ਦਰਜ ਕੀਤਾ ਹੈ। ਏ.ਐਸ.ਆਈ. ਨੇ ਕਿਹਾ ਕਿ ਤਫਤੀਸ਼ ਉਪਰੰਤ ਆਰੋਪੀ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਉਨ੍ਹਾਂ ਪੁਲਿਸ ਤੋਂ ਇਨਸਾਫ ਦੀ ਮੰਗ ਕੀਤੀ ਹੈ। 

ਪਿਛਲੀ ਖ਼ਬਰ ਕੋਈ ਵੀ ਝੁੱਗੀ ਢਾਹੀ ਨਹੀਂ ਗਈ- ਮਨਜਿੰਦਰ ਸਿੰਘ ਸਿਰਸਾ ਅਗਲੀ ਖ਼ਬਰ ਜੰਮੂ ਦੇ ਉਪ ਰਾਜਪਾਲ ਮਨੋਜ ਸਿੰਨ੍ਹਾ ਨੇ ਬਾਬਾ ਬਰਫ਼ਾਨੀ ਦੇ ਕੀਤੇ ਦਰਸ਼ਨ