29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2025

ਵਿਧਾਇਕਾ ਭਰਾਜ ਵਲੋਂ ਪਿੰਡ ਨਰਾਇਣਗੜ੍ਹ ਵਿਖੇ ਪਾਈਪ ਲਾਈਨ ਦਾ ਜਾਇਜ਼ਾ

ਸੰਗਰੂਰ, 11 ਜੂਨ (ਧੀਰਜ ਪਸ਼ੋਰੀਆ)-ਪੰਜਾਬ ਸਰਕਾਰ ਵਲੋਂ ਹਰ ਖੇਤ ਤਕ ਨਹਿਰੀ ਪਾਣੀ ਪੁੱਜਦਾ...

ਅਜੀਤ ਡੈਸਕ 11-06-2025

ਸੰਗਰੂਰ, 11 ਜੂਨ (ਧੀਰਜ ਪਸ਼ੋਰੀਆ)-ਪੰਜਾਬ ਸਰਕਾਰ ਵਲੋਂ ਹਰ ਖੇਤ ਤਕ ਨਹਿਰੀ ਪਾਣੀ ਪੁੱਜਦਾ ਕਰਨ ਦੇ ਕੀਤੇ ਵਾਅਦੇ ਨੂੰ ਪੂਰਾ ਕਰਨ ਹਿੱਤ ਵਿਧਾਨ ਸਭਾ ਹਲਕਾ ਸੰਗਰੂਰ ਦੇ ਖੇਤਾਂ ਤੱਕ ਨਹਿਰੀ ਪਾਣੀ ਪੁੱਜਦਾ ਕਰਨ ਲਈ ਵੱਖ-ਵੱਖ ਪ੍ਰੋਜੈਕਟਾਂ ਦੇ ਰੂਪ ਵਿਚ ਕੰਮ ਜੰਗੀ ਪੱਧਰ ਉੱਤੇ ਜਾਰੀ ਹੈ, ਜਿਸ ਦੀ ਲੜੀ ਤਹਿਤ ਹਲਕੇ ਦੇ ਪਿੰਡ ਨਰਾਇਣਗੜ੍ਹ ਵਿਖੇ ਕਰੀਬ 61 ਲੱਖ ਰੁਪਏ ਦੀ ਲਾਗਤ ਨਾਲ 5816 ਮੀਟਰ ਲੰਬੀ ਜ਼ਮੀਨਦੋਜ਼ ਪਾਈਪ ਲਾਈਨ ਪਾਉਣ ਦਾ ਕੰਮ ਚੱਲ ਰਿਹਾ ਹੈ। ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਕਰੀਬ 109 ਹੈਕਟੇਅਰ ਰਕਬੇ ਨੂੰ ਨਹਿਰੀ ਪਾਣੀ ਦੀ ਸਹੂਲਤ ਮਿਲੇਗੀ ਤੇ ਕਿਸਾਨਾਂ ਦੀਆਂ ਸਿੰਚਾਈ ਸਬੰਧੀ ਦਿੱਕਤਾਂ ਦੂਰ ਹੋਣਗੀਆਂ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਪਿੰਡ ਨਰਾਇਣਗੜ੍ਹ ਵਿਖੇ ਉਪਰੋਕਤ ਪ੍ਰੋਜੈਕਟ ਦੇ ਕੰਮ ਦਾ ਜਾਇਜ਼ਾ ਲੈਣ ਮੌਕੇ ਕੀਤਾ।  

ਪਿਛਲੀ ਖ਼ਬਰ ਮੋਟਰਸਾਈਕਲ ਸਵਾਰ ਨੌਜਵਾਨ ਨਹਿਰ 'ਚ ਡਿੱਗਾ, ਭਾਲ ਜਾਰੀ ਅਗਲੀ ਖ਼ਬਰ ਜਲੰਧਰ : ਸੀ.ਐਮ. ਮਾਨ ਤੇ ਕੇਜਰੀਵਾਲ ਸਪੋਰਟਸ ਇੰਡਸਟਰੀ ਪੁੱਜੇ